08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਿਵਲ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਹਰਮਹਿੰਦਰ ਪਾਲ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਅਧਿਕਾਰੀਆਂ ਤੇ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਚੰਗੀ ਸਿਹਤ ਤੇ ਬਿਮਾਰੀਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ | ਡਾਕਟਰਾਂ ਨੇ ਦੱਸਿਆ ਕਿ ਇਸ ਸਾਲ ਦਾ ਮੁੱਖ ਉਦੇਸ਼ ਮੇਰੀ ਸਿਹਤ, ਮੇਰਾ ਅਧਿਕਾਰ ਹੈ, ਤਾਂ ਜੋ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਸਕਣ | ਸਮਾਗਮ ਦੌਰਾਨ ਮਾਹਿਰਾਂ ਨੇ ਰੋਜ਼ਾਨਾ ਕਸਰਤ ਕਰਨ, ਸੰਤੁਲਿਤ ਖ਼ੁਰਾਕ ਲੈਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ | ਹਸਪਤਾਲ ਵਿਚ ਆਏ ਮਰੀਜ਼ਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਮੁਫ਼ਤ ਜਾਂਚ ਕੀਤੀ ਗਈ | ਹਸਪਤਾਲ ਪ੍ਰਸ਼ਾਸਨ ਨੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ, ਤਾਂ ਜੋ ਮੌਸਮੀ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ | ਇਸ ਸਮੇਂ ਡਾ. ਅਰਪਨਦੀਪ ਸਿੰਘ, ਭਗਵਾਨ ਦਾਸ ਜ਼ਿਲ•ਾ ਸਿਹਤ ਇੰਸਪੈਕਟਰ, ਵਕੀਲ ਸਿੰਘ (ਮ.ਪ.ਹ.ਵ.), ਰਸ਼ਪਾਲ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਕੌਰ, ਇੰਦਰਜੀਤ ਕੌਰ, ਰਾਜਬੀਰ ਕੌਰ ਆਸ਼ਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਗੜੇਮਾਰੀ ਤੋਂ ਪ੍ਰਭਾਵਿਤ ਫ਼ਸਲਾਂ ਦੇ ਮਾਮਲੇ 'ਚ ਅਕਾਲੀ ਦਲ ਕਿਸਾਨਾਂ ਦੀ ਮਦਦ ਲਈ ਪ੍ਰੋਗਰਾਮ ਤੈਅ ਕਰੇਗਾ-ਸੁਖਬੀਰ
Ad Position 24