08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਗਿੱਦੜਬਾਹਾ, 7 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਛਪਾਲ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਛੱਤਿਆਣਾ ਪਾਸ ਪੁੱਜੇ ਤਾਂ ਸੜਕ ਕਿਨਾਰੇ ਇਕ ਵਿਅਕਤੀ ਮੋਮੀ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰਦਾ ਦਿਖਾਈ ਦਿੱਤਾ | ਪੁਲਿਸ ਵਲੋਂ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਭਗਵਾਨ ਸਿੰਘ ਵਾਸੀ ਧੂਲਕੋਟ ਵਜੋਂ ਹੋਈ ਹੇ | ਪੁਲਿਸ ਨੇ ਉਕਤ ਜਸ਼ਨਪ੍ਰੀਤ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਿਊਜ਼ਿਕ ਲਵਰਜ਼ ਗਰੁੱਪ ਵਲੋਂ ਗੀਤਾਂ ਭਰੀ ਸ਼ਾਮ ਕਰਵਾਈ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24