ਗਿੱਦੜਬਾਹਾ, 7 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸਿਲਵਰ ਓਕਸ ਸਕੂਲ ਗਿੱਦੜਬਾਹਾ ਵਲੋਂ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਸਕੂਲ ਵਿਚ ਵਿਦਿਆਰਥੀਆਂ ਦੀ ਸ਼ਮੂਲੀਅਤ ਬੜੇ ਹੀ ਰੌਚਕ ਤੇ ਦਿਲ ਖਿੱਚਵੇਂ ਢੰਗ ਨਾਲ ਕੀਤੀ ਗਈ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿਲਵਰ ਓਕਸ ਸਕੂਲ ਗਿੱਦੜਬਾਹਾ ਵਿਖੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ 6ਵੀਂ ਬਰਾਂਚ ਖੋਲ੍ਹੀ ਗਈ ਸੀ | ਸਕੂਲ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੀਆਂ ਜਮਾਤਾਂ ਸ਼ੁਰੂ ਕੀਤੀਆ ਗਈਆਂ ਹਨ | ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਸਜਾਇਆ ਗਿਆ | ਬੱਚਿਆਂ ਦੇ ਸਵਾਗਤ ਲਈ ਵਿਸ਼ੇਸ਼ ਤੌਰ 'ਤੇ ਸਜਾਵਟ ਕੀਤੀ ਗਈ | ਇਸ ਮੌਕੇ ਪਿ੍ੰ. ਮਨਮਹਿਕ ਕੌਰ ਸਿੱਧੂ ਨੇ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਵਾਲੀ ਸਿੱਖਿਆ ਦੇ ਕੇ ਬੱਚਿਆਂ ਦੇ ਬੌਧਿਕ ਤੇ ਨਿੱਜੀ ਵਿਕਾਸ ਨੂੰ ਹੁਲਾਰਾ ਮਿਲੇਗਾ |