ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਸ਼ਨ 2026-27 ਦੇ ਦਾਖ਼ਲਿਆਂ ਦਾ ਆਰੰਭ ਹੋ ਚੁੱਕਾ ਹੈ | ਸੈਸ਼ਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਕਾਲਜੀਏਟ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਦੱਸਿਆ ਕਿ 11ਵੀਂ ਤੇ 12ਵੀਂ ਦੀਆਂ ਵੱਖ-ਵੱਖ ਸਟਰੀਮਾਂ ਜਿਵੇਂ ਆਰਟਸ, ਕਾਮਰਸ, ਮੈਡੀਕਲ, ਨਾਨ-ਮੈਡੀਕਲ ਦੇ ਦਾਖ਼ਲੇ ਆਰੰਭ ਹੋ ਚੁੱਕੇ ਹਨ | ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਵੱਖ-ਵੱਖ ਸਟਰੀਮਾਂ ਵਿਚ ਦਾਖ਼ਲੇ ਲਏ ਜਾ ਰਹੇ ਹਨ | ਜ਼ਿਕਰਯੋਗ ਹੈ ਕਿ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਕੋਰਸਾਂ ਦੀ ਪੜ੍ਹਾਈ ਤੋਂ ਇਲਾਵਾ ਹੋਰ ਪ੍ਰਤੀਯੋਗਤਾ ਪ੍ਰੀਖਿਆਵਾਂ ਜਿਵੇਂ ਐੱਨ.ਡੀ.ਏ., ਯੂ.ਪੀ.ਐੱਸ.ਸੀ. ਦੀ ਤਿਆਰੀ ਦਾ ਵੀ ਸੁਚਾਰੂ ਪ੍ਰਬੰਧ ਹੈ | ਦਾਖ਼ਲਾ ਲੈਣ ਆਏ ਹੋਏ ਵਿਦਿਆਰਥੀਆਂ ਨੂੰ ਜਿੱਥੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਇਲਾਵਾ ਕਿੱਤਾ ਮੁਖੀ ਯੋਜਨਾਵਾਂ ਦੀ ਜਾਣਕਾਰੀ ਵੀ ਸਮੇਂ-ਸਮੇਂ 'ਤੇ ਮੁੱਹਈਆ ਕਰਵਾਈ ਜਾਂਦੀ ਹੈ | ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਕਾਮਯਾਬ ਕਰਨ ਲਈ ਰਸਮੀ ਸਿੱਖਿਆ ਦੇ ਨਾਲ ਨਾਲ ਨੈਤਿਕ, ਸਮਾਜਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ |