08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 13 ਨੂੰ

Ad Position 21
No active advertisement
ਅਜੀਤ ਡੈਸਕ 08-04-2026
ਮਲੋਟ, 7 ਅਪ੍ਰੈਲ (ਪਾਟਿਲ)-ਪਿੰਡ ਸ਼ੇਰਾਂਵਾਲਾ ਵਿਖੇ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਫੇਕੋ ਆਪ੍ਰੇਸ਼ਨ ਕੈਂਪ ਗੁਰਦੁਆਰਾ ਸਿੰਘ ਸਭਾ ਪਿੰਡ ਸ਼ੇਰਾਂਵਾਲਾ ਵਿਖੇ ਲਗਾਇਆ ਜਾ ਰਿਹਾ ਹੈ | ਗੱਲਬਾਤ ਕਰਦਿਆਂ ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ, ਪ੍ਰਧਾਨ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਮਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰਾਂਵਾਲਾ ਵਿਖੇ 13 ਅਪ੍ਰੈਲ ਦਿਨ ਸੋਮਵਾਰ ਨੂੰ ਇਲਾਕੇ ਭਰ ਲਈ ਵਿਸ਼ਾਲ ਮੁਫ਼ਤ ਜਾਂਚ ਤੇ ਫੇਕੋ ਆਪ੍ਰੇਸ਼ਨ ਕੈਂਪ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਏਕ ਜੋਤ ਹਸਪਤਾਲ ਦੇ ਮਾਹਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ | ਇਸ ਮੌਕੇ ਪਰਮਜੀਤ ਸਿੰਘ ਕੱਟਿਆਂਵਾਲੀ, ਬੂਟਾ ਸਿੰਘ ਸ਼ੇਰਾਂਵਾਲਾ, ਸੰਦੀਪ ਸਿੰਘ ਨੰਬਰਦਾਰ, ਭਗਵੰਤ ਸਿੰਘ, ਮਹਿਮਾ ਸਿੰਘ ਚੇਅਰਮੈਨ, ਜਸਵਿੰਦਰ ਸਿੰਘ ਵਾਲੀਆ, ਹਰਜੀਤ ਸਿੰਘ, ਹਰਭਜਨ ਸਿੰਘ ਸੰਧੂ, ਸਰੂਪ ਸਿੰਘ, ਰਾਮ ਸਿੰਘ, ਪੰਜਾਬ ਸਿੰਘ, ਸਰਦੂਲ ਸਿੰਘ ਸ਼ੇਰਾਂਵਾਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਆਲਮਵਾਲਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਮਲੋਟ ਵਿਖੇ ਬੱਚਿਆਂ ਦੇ ਮਾਹਿਰ ਡਾਕਟਰ ਨਿਯੁਕਤ
Ad Position 24