08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਖੇਤੀਬਾੜੀ ਮੰਤਰੀ ਵਲੋਂ 2 ਕਰੋੜ 40 ਲੱਖ ਨਾਲ ਤਿਆਰ ਹੋਏ ਲੰਬੀ ਰਜਬਾਹੇ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-04-2026
ਲੰਬੀ, 7 ਅਪ੍ਰੈਲ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿੱਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ, ਤਾਂ ਜੋ ਟੇਲ 'ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਤੇ ਪੀਣ ਲਈ ਸਾਫ਼-ਸੁਥਰਾ ਪਾਣੀ ਮੁਹੱਈਆ ਹੋ ਸਕੇ | ਇਸ ਗੱਲ ਦਾ ਪ੍ਰਗਟਾਵਾ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸਰਕਾਰ ਨੇ ਲੰਬੀ ਰਜਬਾਹਾ ਜੋ ਸਰਹੱਦ ਫੀਡਰ ਨਹਿਰ ਦੀ ਬੁਰਜੀ ਨੰਬਰ 386325 ਪਿੰਡ ਖੁੱਡੀਆਂ ਤੋਂ ਨਿਕਲਦਾ ਹੈ, ਦੇ ਨਵ-ਨਿਰਮਾਣ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਰਜਬਾਹੇ ਦੇ ਨਵ-ਨਿਰਮਾਣ 'ਤੇ ਪੰਜਾਬ ਸਰਕਾਰ ਵਲੋਂ 2 ਕਰੋੜ 40 ਲੱਖ ਰੁਪਏ ਖ਼ਰਚ ਕੀਤੇ ਗਏ ਹਨ | ਇਸ ਰਜਬਾਹੇ ਨਾਲ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਦੇ ਲਗਭਗ 25 ਪਿੰਡਾਂ ਨੂੰ ਪੀਣ ਵਾਲਾ ਪਾਣੀ ਜਿਨ੍ਹਾਂ ਵਿਚ ਉਨ੍ਹਾਂ ਦਾ ਖ਼ੁਦ ਦਾ ਪਿੰਡ ਖੁੱਡੀਆਂ ਗੁਲਾਬ ਸਿੰਘ ਤੋਂ ਇਲਾਵਾ ਖੁੱਡੀਆਂ ਮਾਂਹ ਸਿੰਘ, ਸਹਿਣਾ ਖੇੜਾ, ਸਿੱਖਵਾਲਾ, ਫਤੂਹੀਖੇੜਾ, ਰੋੜਾਂਵਾਲੀ, ਭੀਟੀਵਾਲਾ, ਤਰਮਾਲਾ, ਫਤਿਹਪੁਰ ਮਨੀਆਂ, ਫੁੱਲੂਖੇੜਾ, ਸ਼ੇਰਾਂਵਾਲੀ, ਕੰਦੂਖੇੜਾ, ਮਹਿਰਾਜਪੁਰ, ਫਤੂਹੀਖੇੜਾ, ਖੁੱਬਣ, ਮੋਡੀ ਖੇੜਾ, ਵਜੀਦਪੁਰ ਭੋਮਾ, ਬਿਸ਼ਨਪੁਰਾ, ਹਿੰਮਤਪੁਰਾ, ਕੁਲਾਰ, ਰਾਮਪੁਰਾ, ਬਹਾਵਵਾਲਾ ਤੇ ਰਾਜਪੁਰਾ ਦੇ ਪਿੰਡਾਂ ਨੂੰ ਫ਼ਾਇਦਾ ਪਹੁੰਚੇਗਾ ਤੇ ਕੁੱਲ 47,632 ਏਕੜ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ | ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸ਼ਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਸੀਨੀਅਰ ਅਧਿਕਾਰੀਆਂ 'ਚ ਸੰਦੀਪ ਗੋਇਲ ਐੱਸ.ਈ. ਜਲ ਸਰੋਤ, ਅਰਸ਼ਦੀਪ ਸਿੰਘ ਐਕਸੀਅਨ, ਜਗਸੀਰ ਸਿੰਘ ਬਰਾੜ ਐੱਸ.ਡੀ.ਓ., ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਬੀ.ਡੀ.ਪੀ.ਓ. ਲੰਬੀ ਰਾਕੇਸ਼ ਬਿਸ਼ਨੋਈ, ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਰਛਪਾਲ ਸਿੰਘ ਚੇਅਰਮੈਨ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਨਿਸ਼ਾਨ ਸਿੰਘ, ਰਾਜ ਬਹਾਦਰ ਸਰਪੰਚ ਰੋੜਾਂਵਾਲੀ, ਮੋਹਣ ਸਿੰਘ ਕੱਟਿਆਂਵਾਲੀ, ਅਮਨਦੀਪ ਸਿੰਘ ਚੰਨੂ, ਤੋਜੀ ਲੰਬੀ, ਜਗਮੀਤ ਸਿੰਘ ਖੁੱਡੀਆਂ, ਗੁਰਬਾਜ ਸਿੰਘ ਵਣਵਾਲਾ, ਗੁਰਬਾਜ ਸਿੰਘ ਪੀ.ਏ., ਭਗਵੰਤ ਸਿੰਘ ਸਰਪੰਚ ਢਾਣੀ ਤੇਲੀਆਂ, ਹਰਮੰਦਰ ਸਿੰਘ ਸਰਪੰਚ ਕੰਦੂਖੇੜਾ, ਜਗਵਿੰਦਰ ਸਿੰਘ ਸਰਪੰਚ ਭੀਟੀਵਾਲਾ, ਸ਼ਿਵਰਾਜ ਸਿੰਘ ਮਿੱਠੜੀ, ਸੁਖਬੀਰ ਸਿੰਘ, ਗੁਰਛਿੰਦਰ ਸਿੰਘ ਸਿੱਧੂ, ਬਲਵਿੰਦਰ ਸਿੰਘ ਸਰਪੰਚ ਤਰਮਾਲਾ, ਜਸਵਿੰਦਰ ਸਿੰਘ ਸਰਪੰਚ ਵੰਜੀਦ ਸਿੰਘ ਭੋਮਾ, ਜੁਗਨੂੰ ਭੀਟੀਵਾਲਾ, ਤੇਜਾ ਸਿੰਘ ਭੀਟੀਵਾਲਾ ਅਤੇ ਮੋਹਿਤ ਸੋਨੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੀ. ਐੱਚ. ਸੀ. ਆਲਮਵਾਲਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24