ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਫ਼ਰੀਦਕੋਟ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਮਾਡਲ ਖੇਤੀਬਾੜੀ ਫ਼ਾਰਮ, ਫ਼ਰੀਦਕੋਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਮੁੱਖ ਖੇਤਬਾੜੀ ਅਫਸਰ ਡਾ. ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਤੇ ਫ਼ਸਲੀ ਵਿਭਿੰਨਤਾ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 10 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਮਾਡਲ ਖੇਤੀਬਾੜੀ ਫ਼ਾਰਮ ਫ਼ਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਂਪ 'ਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਤੇ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਤੇ ਵਿਧਾਇਕ ਅਮੋਲਕ ਸਿੰਘ ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਵਲੋਂ ਕੀਤਾ ਜਾਵੇਗਾ |