08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਿਜਲੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਦੀ ਸੋਚ ਅਤਿ ਨਿੰਦਣਯੋਗ- ਆਗੂ

Ad Position 21
No active advertisement
ਅਜੀਤ ਡੈਸਕ 08-04-2026
ਫ਼ਰੀਦਕੋਟ, 7 ਅਪ੍ਰੈਲ (ਸਰਬਜੀਤ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਬਿਜਲੀ ਮੁਲਾਜ਼ਮਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਦੀ ਨਿਖੇਧੀ ਕੀਤੀ ਗਈ ਹੈ | ਸੂਬਾ ਪ੍ਰਧਾਨ ਕੁਲਦੀਪ ਸਿੰਘ ਉੱਦੋਕੇ ਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਫ਼ਰੀਦਕੋਟ ਨੇ ਕਿਹਾ ਕਿ ਬਿਜਲੀ ਬੋਰਡ ਅੰਦਰ 72000 ਅਸਾਮੀਆਂ ਮਨਜ਼ੂਰ ਹਨ ਪਰ ਮੌਜੂਦਾ ਸਮੇਂ ਵਿਚ ਬਿਜਲੀ ਵਿਭਾਗ ਅੰਦਰ ਲਗਭਗ 28000 ਕਰਮਚਾਰੀ ਹੀ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਨੂੰ ਗੁੰਮਰਾਹਕੁਨ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਐਨੇ ਘੱਟ ਮੁਲਾਜ਼ਮ ਦਿਨ ਰਾਤ ਬਹੁਤ ਔਖੇ ਹਾਲਾਤਾਂ ਵਿਚ ਡਿਊਟੀ ਕਰ ਰਹੇ ਹਨ | ਵਰਕਲੋਡ ਜ਼ਿਆਦਾ ਹੋਣ ਕਾਰਨ ਬਹੁਤ ਸਾਰੇ ਕਰਮਚਾਰੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਬਿਜਲੀ ਬੋਰਡ ਦੇ ਕਰਮਚਾਰੀ ਅਜਿਹੀ ਬੇਤੁਕੀ ਬਿਆਨਬਾਜ਼ੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 16% ਡੀ.ਏ. ਦੀ ਇਕ ਵੀ ਕਿਸ਼ਤ ਜਾਰੀ ਨਾ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲੀ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਬਿਲੁਕਲ ਅਸਫਲ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਸਿੰਘ ਮਲਹੋਤਰਾ ਭਾਜਪਾ ਯੂਥ ਵਿੰਗ ਸਰਕਲ ਦਿਹਾਤੀ ਜੈਤੋ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਨੂੰ
Ad Position 24