10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਹਰੀਨੌ ਬਹੁ-ਚਰਚਿਤ ਗੁਰਪ੍ਰੀਤ ਕਤਲ ਕਾਂਡ : ਭਾਈ ਅੰਮਿ੍ਤਪਾਲ ਸਿੰਘ ਦੇ ਗੰਨਮੈਨ ਤੋਂ ਪੁੱਛਗਿਛ ਕਰੇਗੀ ਸਿੱਟ-ਅਦਾਲਤ ਨੇ ਦਿੱਤੀ ਮਨਜ਼ੂਰੀ

Ad Position 21
No active advertisement
ਅਜੀਤ ਡੈਸਕ 09-04-2026

ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਇਸ ਜ਼ਿਲ੍ਹੇ ਦੇ ਪਿੰਡ ਹਰੀਨੌ ਵਿਖੇ ਡੇਢ ਸਾਲ ਪਹਿਲਾਂ ਹੋਏ ਬਹੁਚਰਚਿਤ ਗੁਰਪ੍ਰੀਤ ਸਿੰਘ ਕਤਲ ਕਾਂਡ ਦੇ ਮਾਮਲੇ 'ਚ ਬਣੀ ਵਿਸ਼ੇਸ਼ ਜਾਂਚ ਟੀਮ ਨੂੰ ਅਦਾਲਤ ਨੇ ਖਡੂਰ ਸਾਹਿਬ ਦੇ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਗੰਨਮੈਨ ਵਰਿੰਦਰਜੀਤ ਸਿੰਘ ਉਰਫ਼ ਫ਼ੌਜੀ ਤੋਂ ਪੁੱਛਗਿੱਛ ਲਈ ਮਨਜ਼ੂਰੀ ਦੇ ਦਿੱਤੀ ਹੈ | ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਕੇ.ਕੇ ਜੈਨ ਨੇ ਇਹ ਮਨਜ਼ੂਰੀ ਦਿੱਤੀ ਹੈ | ਵਿਸ਼ੇਸ਼ ਜਾਂਚ ਟੀਮ ਵਲੋਂ ਅਦਾਲਤ 'ਚ ਇਹ ਦਾਅਵਾ ਕੀਤਾ ਹੈ ਕਿ ਭਾਈ ਅੰਮਿ੍ਤਪਾਲ ਸਿੰਘ ਕਥਿਤ ਤੌਰ 'ਤੇ ਵਿਦੇਸ਼ਾਂ 'ਚ ਬੈਠੇ ਗੈਂਗਸ਼ਟਰਾਂ ਨਾਲ ਗੱਲਬਾਤ ਕਰਦਾ ਸੀ | ਜਿਸ ਦੀ ਸਾਰੀ ਜਾਣਕਾਰੀ ਉਸਦੇ ਗੰਨਮੈਨ ਵਰਿੰਦਰਜੀਤ ਸਿੰਘ ਉਰਫ਼ ਫ਼ੌਜੀ ਨੂੰ ਹੈ | ਜਿਹੜਾ ਕਿ ਇਸ ਸਮੇਂ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚ ਨਜ਼ਰਬੰਦ ਹੈ | ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਵਿਸ਼ੇਸ਼ ਜਾਂਚ ਟੀਮ ਵਰਿੰਦਰਜੀਤ ਸਿੰਘ ਫ਼ੌਜੀ ਨੂੰ ਇਸ ਮਾਮਲੇ 'ਚ ਵਾਅਦਾ ਮਾਫ਼ ਗਵਾਹ ਬਣਾਉਣ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਗੁਰਪ੍ਰੀਤ ਹਰੀਨੌ ਦੇ ਕਤਲ ਦੀ ਸਾਜਿਸ਼ ਨੂੰ ਅੰਜਾਮ ਦੇਣ ਦੇ ਦੋਸ਼ ਭਾਈ ਅੰਮਿ੍ਤਪਾਲ ਸਿੰਘ ਉਪਰ ਲੱਗੇ ਸਨ | ਜਿਹੜਾ ਕਿ ਐਨ.ਐਸ.ਏ. ਦੇ ਅਧੀਨ ਆਸਾਮ ਦੀ ਡਿਬੜੂਗੜ੍ਹ ਜੇਲ੍ਹ 'ਚ ਬੰਦ ਹੈ | ਭਾਰਤੀ ਫ਼ੌਜ ਦਾ ਹਿੱਸਾ ਰਹੇ ਵਰਿੰਦਰਜੀਤ ਸਿੰਘ ਉਰਫ਼ ਫ਼ੌਜੀ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਮਾਮਲੇ ਵਿਚ ਗੋਬਿੰਦਵਾਲ ਸਾਹਿਬ ਜੇਲ੍ਹ ਵਿਚ ਬੰਦ ਹੈ | ਇਸ ਨੂੰ 20 ਅਪ੍ਰੈਲ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਫ਼ਰੀਦਕੋਟ ਲਿਆਂਦਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਇਸ ਕਤਲ ਦੇ ਮਾਮਲੇ ਵਿਚ 16 ਮੁਲਜ਼ਮਾਂ ਸਮੇਤ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ ਪਰ ਅਜੇ ਤੱਕ ਉਸਦੀ ਗਿ੍ਫ਼ਤਾਰੀ ਨਹੀਂ ਹੋਈ ਹੈ | ਜਾਂਚ ਟੀਮ ਇਸ ਮਾਮਲੇ ਵਿਚ ਹੁਣ ਤੱਕ 12 ਦੋਸ਼ੀਆਂ ਖ਼ਿਲਾਫ਼ ਚਲਾਨ ਅਦਾਲਤ ਵਿਚ ਪੇਸ਼ ਕਰ ਚੁੱਕੀ ਹੈ, ਜਦੋਂ ਕਿ 5 ਮੁਲਜ਼ਮ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਭਾਈ ਅੰਮਿ੍ਤਪਾਲ ਸਿੰਘ ਤੇ ਬਾਕੀ ਰਹਿੰਦੇ 4 ਦੋਸ਼ੀਆਂ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਜਾਣਾ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਨਾਲ ਔਰਤ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ
Ad Position 24