10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਹੈਰੋਇਨ ਨਾਲ ਔਰਤ ਸਮੇਤ 3 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 09-04-2026
ਫ਼ਰੀਦਕੋਟ, 8 ਅਪ੍ਰੈਲ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ ਫ਼ਰੀਦਕੋਟ ਵਿਖੇ ਸ਼ੈੱਡ ਨਜ਼ਦੀਕ ਮੌਜੂਦ ਸਨ ਤਾਂ ਮਨੀ ਸਿੰਘ ਉਰਫ਼ ਮਨੀ ਪੁੱਤਰ ਗੁਰਮੀਤ ਸਿੰਘ ਵਾਸੀ ਭਾਣਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਸਮੇਤ ਮੌਮੀ ਲਿਫ਼ਾਫ਼ਾ ਬਰਾਮਦ ਕੀਤਾ ਗਿਆ | ਇਸੇ ਤਰ੍ਹਾਂ ਹੀ ਐਸ.ਆਈ. ਨਵਨੀਤ ਸਿੰਘ ਵਲੋਂ ਕੋਟਕਪੂਰਾ ਰੋਡ 'ਤੇ ਸ਼ਾਹੀ ਹਵੇਲੀ ਹੋਟਲ ਦੇ ਸਾਹਮਣੇ ਲਾਏ ਨਾਕੇ ਦੌਰਾਨ ਮਨਜੀਤ ਸਿੰਘ ਉਰਫ਼ ਵਿੱਕੀ ਡਰਾਇਵਰ ਪੁੱਤਰ ਤੋਤਾ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 17 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ, ਇਕ ਕੰਪਿਊਟਰ ਕੰਡਾ ਅਤੇ 15200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਹੌਲਦਾਰ ਹਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਕਿਲੀ ਅਰਾਈਆਂਵਾਲਾ ਸਕੂਲ ਨਜ਼ਦੀਕ ਸੁਖਪ੍ਰੀਤ ਕੌਰ ਪਤਨੀ ਜੱਗਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 3.76 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ 'ਤੇ ਕਥਿਤ ਦੋਸ਼ਣ ਖ਼ਿਲਾਫ਼ ਪੁਲਿਸ ਵਲੋਂ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਨੇ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫ਼ਸਲ ਨੂੰ ਕੀਤਾ ਖਰਾਬ-ਖੇਤਾਂ 'ਚ ਖੜ੍ਹਾ ਪਾਣੀ ਅਗਲੀ ਖ਼ਬਰ ਹਰੀਨੌ ਬਹੁ-ਚਰਚਿਤ ਗੁਰਪ੍ਰੀਤ ਕਤਲ ਕਾਂਡ : ਭਾਈ ਅੰਮਿ੍ਤਪਾਲ ਸਿੰਘ ਦੇ ਗੰਨਮੈਨ ਤੋਂ ਪੁੱਛਗਿਛ ਕਰੇਗੀ ਸਿੱਟ-ਅਦਾਲਤ ਨੇ ਦਿ...
Ad Position 24