10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਰਾਜਪ੍ਰੀਤ ਸਿੰਘ ਚਹਿਲ ਕੇ.ਯੂ. ਫ਼ਤਹਿ ਪੰਜਾਬ ਦੇ ਇਕਾਈ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 09-04-2026
ਕੋਟਕਪੂਰਾ, 8 ਅਪ੍ਰੈਲ (ਮੋਹਰ ਸਿੰਘ ਗਿੱਲ)-ਕਿਸਾਨ ਯੂਨੀਅਨ ਫ਼ਤਿਹ (ਪੰਜਾਬ) ਦੀ ਇਕ ਇਕੱਤਰਤਾ ਪਿੰਡ ਨਾਨਕਸਰ, ਬਲਾਕ ਕੋਟਕਪੂਰਾ ਵਿਖੇ ਪੰਜਾਬ ਪ੍ਰਧਾਨ ਅਮਨਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਇਸ ਵਿਚ ਪਿੰਡ ਪੱਧਰ ਦੀ ਇਕਾਈ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਪ੍ਰਧਾਨ ਰਾਜਪ੍ਰੀਤ ਸਿੰਘ ਚਹਿਲ, ਪਲਵਿੰਦਰ ਸਿੰਘ ਚਹਿਲ ਸੀਨੀਅਰ ਮੀਤ ਪ੍ਰਧਾਨ, ਬੇਅੰਤ ਸਿੰਘ ਢਿੱਲੋ ਮੀਤ ਪ੍ਰਧਾਨ, ਗੁਰਸੇਵਕ ਸਿੰਘ ਸੇਖੋਂ ਪ੍ਰੈਸ ਸਕੱਤਰ, ਇਕਬਾਲ ਸਿੰਘ ਬਰਾੜ ਜਥੇਬੰਦਕ ਸਕੱਤਰ, ਸਿਕੰਦਰ ਸਿੰਘ ਚਹਿਲ ਜਨਰਲ ਸਕੱਤਰ, ਸ਼ਮਿੰਦਰ ਸਿੰਘ ਸੋਨੀ, ਬਲਵਿੰਦਰ ਸਿੰਘ, ਸੁਖਵੀਰ ਸਿੰਘ, ਰਵੀ ਸ਼ਰਮਾ, ਮੇਜਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਬਲਰਾਮ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੁਖਜੀਤ ਸਿੰਘ, ਜਗਸੀਰ ਸਿੰਘ, ਵਰਿੰਦਰ ਸਿੰਘ ਮੈਂਬਰ ਸ਼ਾਮਿਲ ਕੀਤੇ ਗਏ | ਪੰਜਾਬ ਪ੍ਰਧਾਨ ਨੇ ਆਪਣੇ ਸੰਬੋਧਨ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਜਥੇਬੰਦੀ ਨਾਲ ਜੁੜਨ ਅਤੇ ਏਕਤਾ ਕਾਇਮ ਕਰਨ | ਜਥੇਬੰਦੀ ਕਿਸਾਨੀ ਮਸਲਿਆਂ ਦੇ ਮੁੱਦੇ ਪੂਰੇ ਜੋਰ ਨਾਲ ਚੁੱਕਦੀ ਹੈ | ਸਮੂਹ ਕਿਸਾਨਾਂ ਦੀ ਏਕਤਾ ਨਾਲ ਮਸਲੇ ਹੱਲ ਹੁੰਦੇ ਹਨ | ਉਨ੍ਹਾਂ ਕਿਹਾ ਕਿ ਕੁਦਰਤ ਦੀ ਕਰੋਪੀ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ | ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਪ੍ਰਤੀ ਏਕੜ ਪੰਜਾਹ ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨ ਅਗਲੀ ਫ਼ਸਲ ਦੀ ਤਿਆਰੀ ਕਰ ਸਕਣ | ਇਸ ਮੌਕੇ ਜਥੇਬੰਦੀ ਦੇ ਅਹੁਦੇਦਾਰ ਗੁਰਮੇਲ ਸਿੰਘ ਧਾਲੀਵਾਲ ਸੂਬਾ ਮੀਤ ਪ੍ਰਧਾਨ, ਰੁਲਦੂ ਸਿੰਘ ਸੈਣੀ ਜ਼ਿਲ੍ਹਾ ਪ੍ਰੈਸ ਸਕੱਤਰ, ਗੁਰਮੀਤ ਸਿੰਘ ਬਰਾੜ ਬਲਾਕ ਪ੍ਰਧਾਨ ਕੋਟਕਪੂਰਾ, ਗੁਰਇਕਬਾਲ ਸਿੰਘ ਸੇਖੋਂ ਸੀਨੀਅਰ ਬਲਾਕ ਪ੍ਰਧਾਨ ਕੋਟਕਪੂਰਾ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗਦੀਸ਼ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਕਾਰ ਨੇ ਮਾਰੀ ਮੋਟਰਸਾਇਕਲ ਤੇ ਸਕੂਟੀ ਨੂੰ ਟੱਕਰ- ਇੱਕ ਦੀ ਮÏਤ - 2 ਜ਼ਖ਼ਮੀ
Ad Position 24