10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਫ਼ਿੱਡੇ ਕਲਾਂ 'ਚ 'ਮੇਰਾ ਘਰ ਮੇਰੇ ਨਾਮ' ਸਕੀਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 09-04-2026
ਕੋਟਕਪੂਰਾ, 8 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਫਿੱਡੇ ਕਲਾਂ, ਬਲਾਕ ਕੋਟਕਪੂਰਾ ਵਿਖੇ ਪੰਜਾਬ ਸਰਕਾਰ ਵਲੋਂ ਕਾਬਜਕਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਸਕੀਮ ਦੀ ਸ਼ੁਰੂਆਤ ਕਰਦਿਆਂ 178 ਲਾਭਪਾਤਰੀਆਂ ਨੂੰ ਸਨਦਾਂ ਸੌਂਪੀਆਂ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪਿੰਡ ਵਿਚ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਲਾਭਪਾਤਰੀਆਂ ਨੂੰ ਦਸਤਾਵੇਜ ਸੌਂਪੇ ਜਾਣ ਮੌਕੇ ਉਨ੍ਹਾਂ ਕਿਹਾ ਕਿ ਅੱਜ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਉਹ ਲੋਕ ਹਨ ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਮਾਲਕੀ ਸਬੰਧੀ ਕੋਈ ਦਸਤਾਵੇਜ ਜਾਂ ਪ੍ਰਮਾਣ ਨਹੀਂ ਸੀ ਅਤੇ ਕਾਨੂੰਨੀ ਤੌਰ 'ਤੇ ਉਹ ਆਪਣੇ ਘਰਾਂ ਦੇ ਮਾਲਕ ਨਹੀਂ ਮੰਨੇ ਜਾਂਦੇ ਸਨ | ਸੰਧਵਾਂ ਨੇ ਕਿਹਾ ਕਿ 'ਮੇਰਾ ਘਰ ਮੇਰੇ ਨਾਮ' ਸਕੀਮ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਤਹਿਤ ਪਿੰਡਾਂ ਦੀ ਲਾਲ ਲਕੀਰ ਦੇ ਅੰਦਰ ਆਉਂਦੇ ਆਬਾਦੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ | ਲਾਲ ਲਕੀਰ ਦੇ ਅੰਦਰ ਵੱਸਦੇ ਬਹੁਤ ਸਾਰੇ ਪਰਿਵਾਰ ਸਾਲਾਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਸਨ, ਪਰ ਕਾਨੂੰਨੀ ਮਲਕੀਅਤ ਦੇ ਸਬੂਤ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਸਕੀਮ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਲਕੀਅਤ ਦਾ ਕਾਨੂੰਨੀ ਦਰਜਾ ਮਿਲਦਾ ਹੈ, ਜਿਸ ਨਾਲ ਉਹ ਬੈਂਕਾਂ ਤੋਂ ਕਰਜਾ ਲੈ ਸਕਦੇ ਹਨ, ਆਪਣੇ ਘਰਾਂ ਦੀ ਮੁਰੰਮਤ ਜਾਂ ਨਵੇਂ ਤਾਮੀਰ ਵੀ ਕਰਵਾ ਸਕਦੇ ਹਨ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਆਸਾਨੀ ਨਾਲ ਲੈ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਮਾਲਕੀ ਸਰਟੀਫਿਕੇਟ ਮੁਫ਼ਤ ਜਾਰੀ ਕੀਤੇ ਜਾ ਰਹੇ ਹਨ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਸੌਖੀ ਬਣਾਈ ਗਈ ਹੈ | ਇਸ ਮੌਕੇ ਐਸ.ਡੀ.ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ, ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ ਵੜਿੰਗ, ਨਾਇਬ ਤਹਿਸੀਲਦਾਰ ਕੋਟਕਪੂਰਾ ਗੁਰਚਰਨ ਸਿੰਘ ਬਰਾੜ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਐਸੋਸੀਏਸ਼ਨ ਦੀ ਭਰਵੀਂ ਇਕੱਤਰਤਾ 'ਚ ਹੋਈ ਅਹਿਮ ਚਰਚਾ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਭਰਵੀਂ ਇਕੱਤਰਤਾ
Ad Position 24