10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਰਸਵਤੀ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 09-04-2026
ਜੈਤੋ, 8 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਐਸ.ਸੀ.ਈ.ਆਰ.ਟੀ. ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਨੇ 100 ਫ਼ੀਸਦੀ ਨਤੀਜਾ ਹਾਸਿਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਕੁਸਮ ਕਾਲੜਾ ਨੇ ਦੱਸਿਆ ਕਿ ਸਕੂਲ ਦੇ ਕੁੱਲ 97 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਹੀ ਵਿਦਿਆਰਥੀ ਕਾਮਯਾਬ ਰਹੇ | ਉਨ੍ਹਾਂ ਦੱਸਿਆ ਕਿ ਹਿਆਂਸ ਬਾਂਸਲ, ਜਤਿਨ ਅਰੋੜਾ, ਮਨਵੀਰ ਕੌਰ, ਰਮਨਦੀਪ ਕੌਰ, ਰੁਪਿੰਦਰ ਕੌਰ ਤੇ ਰਿਧੀ-ਸਿਧੀ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਪਣਾ ਸਥਾਨ ਬਣਾਇਆ ਹੈ | ਇਸ ਤੋਂ ਇਲਾਵਾ 43 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 42 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 9 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅਤੇ 3 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੀ ਪ੍ਰਬੰਧਕੀ ਕਮੇਟੀ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਅਸਲੇ ਸਮੇਤ ਕਾਬੂ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ ਦੋ ਰੋਜ਼ਾ ਅਧਿਆਪਕ ਸਿਖਲਾਈ ਸੈਸ਼ਨ ਕਰਵਾਇਆ
Ad Position 24