12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੁਲਿਸ ਮੁਲਾਜ਼ਮਾਂ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 10-04-2026
ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ 'ਚ ਅਚਾਨਕ ਅਤੇ ਵਿਸਥਾਰਤ ਚੈੱਕਿੰਗ ਮੁਹਿੰਮ ਚਲਾਈ ਗਈ | ਇਹ ਚੈਕਿੰਗ ਮੁਹਿੰਮ ਸਵੇਰੇ ਲਗਪਗ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕੀਤੀ ਗਈ | ਇਹ ਸਰਚ ਆਪਰੇਸ਼ਨ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਤੇ ਨਵੀਨ ਕੁਮਾਰ ਡੀ.ਐਸ.ਪੀ (ਸਥਾਨਕ) ਦੀ ਨਿਗਰਾਨੀ ਹੇਠ ਚਲਾਇਆ ਗਿਆ | ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ੍ਹ ਦੇ ਹਰ ਹਿੱਸੇ ਦੀ ਜਾਂਚ ਕੀਤੀ ਗਈ, ਜਿਸ ਵਿਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ 'ਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਿਲ ਸੀ | ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ | ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਇਹ ਚੈਕਿੰਗ ਕਿਸੇ ਵੀ ਗੈਰ-ਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਕੀਤੀ ਗਈ | ਉਨ੍ਹਾਂ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ੍ਹ ਵਿਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿਚ ਸ਼ਾਮਿਲ ਨਾ ਹੋਣ | ਉਨ੍ਹਾਂ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ 'ਤੇ ਦੇਣ ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿਚ ਸ਼ਾਮਿਲ ਹੋ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ 1 ਲੱਖ ਤੋਂ ਜ਼ਿਆਦਾ ਡਰੱਗ ਮਨੀ ਸਮੇਤ 2 ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪੋ੍ਰਗਰਾਮ ਮੈਨੇਜਰ ਸੁਖਵਿੰਦਰ ਚੱਠਾ ਨੇ ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਸੰਭਾਲਿਆ
Ad Position 24