ਸਾਦਿਕ, 9 ਅਪ੍ਰੈਲ (ਆਰ. ਐਸ. ਧੁੰਨਾ)-ਸੂਬਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਨੇ ਸਕੂਲ ਦੇ 25ਵੇਂ ਸਥਾਪਨਾ ਦਿਵਸ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾ ਕੇ ਵਾਹਿਗੁਰੂ ਦਾ ਓਟ ਆਸਰਾ ਲਿਆ | ਗੁਰਪ੍ਰੀਤ ਸਿੰਘ ਖਾਲਸਾ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਧਾਰਮਿਕ ਸਮਾਗਮ 'ਚ ਸਮੂਹ ਵਿਦਿਆਰਥੀ ਤੇ ਅਧਿਆਪਕ ਸ਼ਾਮਿਲ ਹੋਏ | ਪਿ੍ੰਸੀਪਲ ਨਿਰਮਲ ਸਿੰਘ ਬੁੱਟਰ ਨੇ ਦੱਸਿਆ ਕਿ 9 ਅਪ੍ਰੈਲ 2001 ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਸ ਸਕੂਲ ਦਾ ਉਦਘਾਟਨ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਕੀਤਾ ਗਿਆ ਸੀ ਅਤੇ ਹੁਣ ਇਹ ਸਕੂਲ ਸਫਲਤਾ ਦੇ 25 ਸਾਲ ਪੂਰੇ ਕਰ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚੋਂ ਸਿੱਖਿਆ ਪ੍ਰਾਪਤ ਕਰਕੇ ਅਨੇਕਾਂ ਵਿਦਿਆਰਥੀ ਬਾਹਰਲੇ ਮੁਲਕਾਂ ਵਿਚ ਵਸੇ ਹੋਏ ਹਨ ਅਤੇ ਕਈ ਵਿਦਿਆਰਥੀ ਸਰਕਾਰੀ ਅਤੇ ਅਰਧ ਸਰਕਾਰੀ ਨੌਕਰੀਆਂ ਵਿਚ ਆਪਣੀਆਂ ਸੇਵਾਵਾਂ ਦੇ ਕੇ ਇਸ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਇਸ ਮੌਕੇ ਸਰਬਜੀਤ ਕੌਰ ਬੁੱਟਰ, ਜਸਵੀਰ ਕੌਰ ਬੁੱਟਰ, ਬਲਦੇਵ ਸਿੰਘ ਬੁੱਟਰ, ਜਸਵੀਰ ਸਿੰਘ ਧਾਲੀਵਾਲ, ਮਨਜੀਤ ਕੌਰ, ਰਾਜਿੰਦਰ ਸਿੰਘ, ਗੁਰਸੇਵਕ ਸਿੰਘ, ਹਰਮੀਤ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ |