12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਰਕਾਰੀ ਹਸਪਤਾਲ ਸਾਦਿਕ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-04-2026
ਸਾਦਿਕ, 9 ਅਪ੍ਰੈਲ (ਆਰ. ਐਸ. ਧੁੰਨਾ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਸਾਦਿਕ ਵਿਖੇ ਵਿਸ਼ਵ ਸਿਹਤ ਦਿਵਸ ਮਨਾਉਣ ਲਈ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਪ੍ਰੀਤੀ ਗੋਇਲ ਨੇ ਸਮਾਜ ਵਿਚ ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਿਰਫ਼ ਪ੍ਰਮਾਣਿਤ ਅਤੇ ਡਾਕਟਰੀ ਤੌਰ 'ਤੇ ਸਿੱਧ ਹੋਏ ਤੱਥਾਂ 'ਤੇ ਹੀ ਭਰੋਸਾ ਕਰਨ | ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਸੋਸ਼ਲ ਮੀਡੀਆ ਰਾਹੀਂ ਫ਼ੈਲਣ ਵਾਲੀਆਂ ਅਫਵਾਹਾਂ ਅਤੇ ਗਲਤ ਜਾਣਕਾਰੀ ਸਿਹਤ ਪ੍ਰਣਾਲੀ ਲਈ ਇਕ ਵੱਡੀ ਚੁਣੌਤੀ ਬਣ ਗਈਆਂ ਹਨ ਜਿਸ ਕਾਰਨ ਅਕਸਰ ਲੋਕ ਗਲਤ ਇਲਾਜ ਦੇ ਰਾਹ ਪੈ ਜਾਂਦੇ ਹਨ | ਇਸ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਹਰ ਨਾਗਰਿਕ ਸਿਹਤ ਸਬੰਧੀ ਫ਼ੈਸਲੇ ਲੈਣ ਸਮੇਂ ਵਿਗਿਆਨਕ ਪਹੁੰਚ ਅਪਣਾਵੇ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਨੂੰ ਤਰਜੀਹ ਦੇਵੇ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਰੋਕਥਾਮ ਇਲਾਜ ਨਾਲੋਂ ਹਮੇਸ਼ਾ ਬਿਹਤਰ ਹੁੰਦੀ ਹੈ ਇਸ ਲਈ ਸਾਨੂੰ ਬਿਮਾਰ ਹੋਣ ਦਾ ਇੰਤਜ਼ਾਰ ਕਰਨ ਦੀ ਬਜਾਏ ਆਪਣੀ ਜੀਵਨ ਸ਼ੈਲੀ ਵਿਚ ਸੁਧਾਰ ਕਰਨਾ ਚਾਹੀਦਾ ਹੈ | ਇਸ ਮੌਕੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਨਾਟਕ ਰਾਹੀਂ ਬ੍ਰੈਸਟ ਕੈਂਸਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਕਿ ਸਰਕਾਰੀ ਸਿਹਤ ਸਕੀਮਾਂ ਦਾ ਆਮ ਲੋਕਾਂ ਤੱਕ ਸਹੀ ਸੁਨੇਹਾ ਪਹੁੰਚ ਸਕੇ | ਅੰਤ 'ਚ ਸੁਨੇਹਾ ਦਿੱਤਾ ਗਿਆ ਕਿ ਇਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੇਵਲ ਉਦੋਂ ਹੀ ਸੰਭਵ ਹੈ ਜਦੋਂ ਅਸੀਂ ਸਾਰੇ ਇੱਕਜੁੱਟ ਹੋ ਕੇ ਵਿਗਿਆਨ ਦੇ ਨਾਲ ਖੜ੍ਹੇ ਹੋਵਾਂਗੇ ਅਤੇ ਅਫਵਾਹਾਂ ਦਾ ਤਿਆਗ ਕਰਾਂਗੇ | ਇਸ ਮੌਕੇ ਡਾ. ਜਗਵੀਰ ਸਿੰਘ ਮੈਡੀਕਲ ਅਫ਼ਸਰ, ਡਾ. ਮਨੀਸ਼, ਡਾ. ਗੁਰਪ੍ਰੀਤ ਰਾਏ ਮੈਡੀਕਲ ਅਫ਼ਸਰ, ਰਾਜਿੰਦਰ ਅਰੋੜਾ ਸੀਨੀਅਰ ਫਾਰਮੇਸੀ ਅਫਸਰ, ਰੁਪਿੰਦਰ ਕੌਰ ਨਰਸਿੰਗ ਸਿਸਟਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਇੰਦਰਜੀਤ ਸ਼ਰਮਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਪਬਲਿਕ ਸਕੂਲ ਝੋਟੀਵਾਲਾ ਨੇ ਸਥਾਪਨਾ ਦਿਵਸ ਮਨਾਇਆ
Ad Position 24