12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੰਜਾਬ ਡਿਗਰੀ ਕਾਲਜ ਮਹਿਮੂਆਣਾ 'ਚ ਫ਼ੌਜੀ ਭਰਤੀ ਜਾਗਰੂਕਤਾ ਸਮਾਗਮ

Ad Position 21
No active advertisement
ਅਜੀਤ ਡੈਸਕ 10-04-2026
ਸਾਦਿਕ, 9 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ 'ਚ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ 'ਚ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਫ਼ਿਰੋਜ਼ਪੁਰ ਦੇ ਅਧੀਨ ਕਾਲਜ ਵਿਚ ਚੱਲ ਰਹੀ ਐਨ.ਸੀ.ਸੀ. ਦੇ ਕੈਡਿਟਸ ਤੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਨਾਇਬ ਸੂਬੇਦਾਰ ਅਜੀਤ ਕੁਮਾਰ ਨੇ ਵਿਦਿਆਰਥੀਆਂ ਨੂੰ ਅਗਨੀ ਵੀਰ ਵਾਸਤੇ ਭਰਤੀ ਹੋਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੇ ਨਾਲ ਘਰ-ਘਰ ਰੁਜ਼ਗਾਰ ਦਫ਼ਤਰ ਤੋਂ ਨੀਤੂ ਵੀ ਮੌਜੂਦ ਸਨ | ਨਾਇਬ ਸੂਬੇਦਾਰ ਅਜੀਤ ਕੁਮਾਰ ਨੇ ਐਨ.ਸੀ.ਸੀ. ਅਤੇ ਐਨ.ਐਸ.ਐਸ. ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਅਗਨੀ ਪਥ ਸਕੀਮ ਬਾਰੇ ਜਾਣਕਾਰੀ ਦਿੱਤੀ |
ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਇਹ ਯੋਜਨਾ ਨੌਜਵਾਨਾਂ ਲਈ ਸੁਨਹਿਰਾ ਮੌਕਾ ਹੈ | ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਰਾ ਵੀ ਸ਼ਾਮਿਲ ਸਨ | ਇਸ ਮੌਕੇ ਐਨ.ਸੀ.ਸੀ. ਇੰਚਾਰਜ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋਗਰਾਮ ਅਫ਼ਸਰ ਪ੍ਰੋ: ਅਬਜੀਤ ਸਿੰਘ ਡੋਡ ਵੀ ਮੌਜੂਦ ਸਨ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਨੂਰਪੁਰ ਕਿ੍ਪਾਲਕੇ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਡਾ. ਰਾਜੇਸ਼ ਮੋਹਨ ਦੇ ਪਿ੍ੰਸੀਪਲ ਵਜੋਂ ਇਕ ਸਾਲ ਪੂਰਾ ਹੋਣ 'ਤੇ ਸਮਾਗਮ
Ad Position 24