ਅਨਾਜ ਮੰਡੀ ਜੈਤੋ ਵਿਖੇ ਕਣਕ ਦੀ ਆਮਦ ਸ਼ੁਰੂ
ਅਜੀਤ ਡੈਸਕ
10-04-2026
ਦੂਜੇ ਪਾਸੇ ਆੜਤੀਆਂ ਅਤੇ ਖਰੀਦ ਏਜੰਸੀਆਂ ਵਲੋਂ ਵੀ ਕਣਕ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਰਕਾਰੀ ਨਿਯਮਾਂ ਅਨੁਸਾਰ ਤੁਰੰਤ ਖਰੀਦ ਅਤੇ ਸਮੇਂ-ਸਿਰ ਭੁਗਤਾਨ ਦਾ ਭਰੋਸਾ ਦਿੱਤਾ ਗਿਆ ਹੈ | ਹਾਲਾਂਕਿ ਕੁਝ ਥਾਵਾਂ 'ਤੇ ਮੀਂਹ ਅਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਵੀ ਦਰਜ ਕੀਤਾ ਗਿਆ ਹੈ, ਪਰ ਕੁੱਲ ਮਿਲਾ ਕੇ ਵਧੀਆ ਝਾੜ ਕਾਰਨ ਕਿਸਾਨ ਸੰਤੁਸ਼ਟ ਨਜ਼ਰ ਆ ਰਹੇ ਹਨ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੀਦ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਤੋਂ ਪੂਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਮਿਹਨਤ ਦਾ ਪੂਰਾ ਲਾਭ ਮਿਲ ਸਕੇ |