ਕੋਟਕਪੂਰਾ, 11 ਅਪ੍ਰ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੀ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਹੈਪੀ ਪਬਲਿਕ ਸਕੂਲ ਪ੍ਰੇਮ ਨਗਰ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੀਆਂ ਦੋ ਵਿਦਿਆਰਥਣਾਂ ਗੁਰਲੀਨ ਕੌਰ ਪੁੱਤਰੀ ਰਣਜੀਤ ਸਿੰਘ ਨੇ 98.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਸੂਚੀ ਵਿਚ 10ਵਾਂ ਰੈਂਕ ਅਤੇ ਜ਼ਿਲ੍ਹਾ ਪੱਧਰ 'ਤੇ 7ਵਾਂ ਰੈਂਕ ਹਾਸਿਲ ਕੀਤਾ | ਇਸੇ ਤਰਾਂ ਮੀਨਾਕਸ਼ੀ ਪੁੱਤਰੀ ਦਾਲ ਚੰਦ ਨੇ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਸੂਚੀ ਵਿਚ 12ਵਾਂ ਰੈਂਕ ਅਤੇ ਜ਼ਿਲ੍ਹਾ ਪੱਧਰ 'ਤੇ 9ਵਾਂ ਸਥਾਨ ਪ੍ਰਾਪਤ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਮੁੱਖ ਅਧਿਆਪਕ ਸ੍ਰੀ ਪ੍ਰਮੋਦ ਨੇ ਦੱਸਿਆ ਕਿ ਇਸ ਪ੍ਰਾਪਤੀ ਵਿਚ ਸਕੂਲ ਦੇ ਮਿਹਨਤੀ ਅਧਿਆਪਕਾਂ ਦਾ ਬਹੁਤ ਜ਼ਿਆਦਾ ਯੋਗਦਾਨ ਰਿਹਾ ਹੈ | ਸਕੂਲ ਦੇ ਮੁੱਖ ਪ੍ਰਬੰਧਕ ਜਤਿੰਦਰ ਸਿੰਘ ਨੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਬਹੁਤ-ਬਹੁਤ ਵਧਾਈ ਦਿੱਤੀ ਹੈ |