14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੇਵਾ ਮੁਕਤ ਪਟਵਾਰੀ, ਕਾਨੂੰਗੋ ਤੇ ਨਾਇਬ ਤਹਿਸੀਲਦਾਰਾਂ ਦੀ ਜ਼ਿਲ੍ਹਾ ਪੱਧਰੀ ਸਾਂਝ ਮਿਲਣੀ ਹੋਈ

Ad Position 21
No active advertisement
ਅਜੀਤ ਡੈਸਕ 12-04-2026
ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਰਿਟਾਇਰਡ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਜ਼ਿਲ੍ਹਾ ਫ਼ਰੀਦਕੋਟ ਦੀ ਸਾਂਝ ਮਿਲਣੀ ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਨਾਇਬ ਤਹਿਸੀਲਦਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ ਵੱਖ ਬੁਲਾਰਿਆਂ ਨੇ ਸਾਂਝ ਮਿਲਣੀ ਦੀ ਭਰਪੂਰ ਸ਼ਲਾਘਾ ਕੀਤੀ | ਅੱਜ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮਾਰੂ ਨੀਤੀਆਂ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਦੇ ਜੋ ਬਕਾਏ ਕਿਸ਼ਤਾਂ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ ਉਹ ਸਮੇਂ ਸਿਰ ਦਿੱਤਾ ਜਾਵੇ, ਲੀਵ ਇਨ ਕੈਸ਼ਮੈਂਟ ਦੀਆਂ ਬਾਕੀ ਰਹਿੰਦੀਆਂ ਦੋ ਕਿਸ਼ਤਾਂ ਸਮੇਂ ਸਿਰ ਪਾਈਆਂ ਜਾਣ | ਮੀਟਿੰਗ ਵਿਚ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਮੁਤਾਬਿਕ ਡੀ.ਏ ਦੇ ਸਬੰਧ ਵਿਚ ਦਿੱਤੇ ਫ਼ੈਸਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਕਿ ਉਕਤ ਫ਼ੈਸਲੇ ਮੁਤਾਬਿਕ ਡੀ.ਏ ਦੀ ਅਦਾਇਗੀ ਕੀਤੀ ਜਾਵੇ | ਮੀਟਿੰਗ 'ਚ ਪ੍ਰਧਾਨ ਜਗਦੀਸ਼ ਕੁਮਾਰ, ਜਨਰਲ ਸਕੱਤਰ ਰਣਜੀਤ ਸਿੰਘ, ਖ਼ਜ਼ਾਨਚੀ ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ, ਭਗਵਾਨ ਸਿੰਘ, ਨਰਵਿੰਦਰ ਸਿੰਘ, ਦਰਸ਼ਨ ਸਿੰਘ ਜੈਤੋ, ਹਰਭਜਨ ਸਿੰਘ, ਨਾਇਬ ਤਹਿਸੀਲਦਾਰ ਪਿ੍ਤਪਾਲ ਸਿੰਘ, ਦਰਸ਼ਨ ਸਿੰਘ, ਹਰਕੀਰਤ ਸਿੰਘ, ਰਜਿੰਦਰਪਾਲ ਸਰਾਂ ਅਤੇ ਸਰਪ੍ਰਸਤ ਰਾਜਾ ਰਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮੋਦੀਖਾਨਾ ਨੂੰ ਸੇਵਾ ਕਾਰਜਾਂ ਲਈ 10,500 ਰੁਪਏ ਦੀ ਰਕਮ ਦਾ ਚੈਕ ਦਿੱਤਾ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ...
Ad Position 24