14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

250 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-04-2026
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 250 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਗੁਰਜੋਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਗੋਨਿਆਣਾ ਤੋਂ ਭੰਗਚੜ੍ਹੀ ਲਿੰਕ ਰੋਡ 'ਤੇ ਸੇਮ ਨਾਲੇ ਕੋਲ ਪਹੁੰਚੇ ਤਾਂ ਇਕ ਸ਼ੱਕੀ ਵਿਅਕਤੀ ਹੱਥ ਵਿਚ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਫ਼ੜੇ੍ਹ ਖੜ੍ਹਾ ਦਿੱਸਿਆ | ਪੁਲਿਸ ਨੂੰ ਦੇਖਦੇ ਹੀ ਉਸ ਵਿਅਕਤੀ ਨੇ ਲਿਫ਼ਾਫ਼ਾ ਥੱਲੇ ਸੁੱਟ ਦਿੱਤਾ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਜਗਸੀਰ ਸਿੰਘ ਉਰਫ਼ ਸੀਰਾ ਵਾਸੀ ਪਿੰਡ ਗੁਲਾਬੇਵਾਲਾ ਵਜੋਂ ਦੱਸੀ | ਤਲਾਸ਼ੀ ਦੌਰਾਨ ਉਸ ਦੇ ਪਾਸੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਇਲਾਜ ਦੇ ਨਾਂਅ 'ਤੇ ਠੱਗੀ, ਔਰਤ ਨਾਲ ਲੱਖਾਂ ਦੀ ਧੋਖਾਧੜੀ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਜੈਤੋ ਨਮਿਤ ਅੰਤਿਮ ਅਰਦਾਸ ਅੱਜ
Ad Position 24