ਕੋਟਕਪੂਰਾ, 11 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਸਿਮਰਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨੇ 97.66 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 14ਵਾਂ ਸਥਾਨ, ਰਾਵੀਆ ਪੁੱਤਰੀ ਰਾਜਨ ਨੇ 97.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 15ਵਾਂ ਸਥਾਨ ਅਤੇ ਸਿਮਰਨਜੀਤ ਕੌਰ ਪੁੱਤਰੀ ਉਡੀਕ ਸਿੰਘ ਨੇ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 16ਵਾਂ ਸਥਾਨ ਹਾਸਿਲ ਕਰਕੇ ਆਪਣਾ, ਸੰਸਥਾ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਨਵਪ੍ਰੀਤ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ ਅਤੇ ਉਨ੍ਹਾਂ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਪ੍ਰਾਪਤੀ 'ਤੇ ਡੀ.ਈ.ਓ (ਐ.ਸਿ) ਅੰਜਨਾ ਕੌਸ਼ਲ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫ਼ਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਅਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਵੀ ਉਕਤ ਪ੍ਰਾਪਤੀ 'ਤੇ ਖੁਸ਼ੀ ਤਿ ਪ੍ਰਗਟ ਕਰਦਿਆਂ ਵਿਦਿਆਰਥੀਆਂ, ਮਾਪਿਆਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਹੈ | ਇਸ ਮੌੇਕੇ ਰਾਜਵਿੰਦਰ ਕੌਰ, ਪ੍ਰਦੀਪ ਕੁਮਾਰ, ਜਸਪ੍ਰੀਤ ਕੌਰ, ਜੋਤੀ ਕਟਾਰੀਆ, ਪੂਜਾ ਰਾਣੀ, ਅੰਕਿਤ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸੀ |