ਕੋਟਕਪੂਰਾ, 12 ਅਪੈ੍ਰਲ (ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ 8ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ¢ ਸਕੂਲ ਦੀ ਡਾਇਰੈਕਟਰ ਵਿਜੇ ਭਾਰਦਵਾਜ ਤੇ ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਇਹ ਕਾਮਯਾਬੀ ਹਾਸਿਲ ਹੋਈ ਹੈ¢ ਇਨ੍ਹਾਂ ਨਤੀਜਿਆਂ 'ਚ ਸਕੂਲ ਵਿਦਿਆਰਥਣ ਨੈਨਸੀ ਪਾਲ ਨੇ 97.6 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ¢ ਨਵਿਆ ਨੇ 97 ਫ਼ੀਸਦੀ ਨਾਲ ਦੂਜਾ ਤੇ ਮੁਸਕਾਨ ਨੇ 96.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ¢ ਇਸ ਤੋਂ ਇਲਾਵਾ ਗੁਰਕੀਰਤ ਕੌਰ ਨੇ 95 ਫ਼ੀਸਦੀ ਨਾਲ ਚੌਥਾ ਤੇ ਇਸ਼ਮਜੋਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ¢ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪ੍ਰਬੰਧਕਾਂ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਉੱਤਮ ਨਤੀਜਿਆਂ ਦੀ ਉਮੀਦ ਜਤਾਈ ਹੈ¢