30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬੱਬੂ ਬਰਾੜ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ

Ad Position 21
No active advertisement
ਅਜੀਤ ਡੈਸਕ 13-04-2026
ਸਾਦਿਕ, 12 ਅਪ੍ਰੈਲ (ਆਰ. ਐਸ. ਧੁੰਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਪਿੰਡ ਸਾਧੂਵਾਲਾ ਵਿਖੇ ਅੱਗ ਲੱਗਣ ਕਾਰਨ ਸੜੀ ਕਣਕ ਦੇ ਪੀੜਤ ਕਿਸਾਨਾਂ ਨਾਲ ਹਮਦਦਰੀ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਮੰਦਭਾਗੀ ਦੱਸਿਆ | ਉਨ੍ਹਾਂ ਦੱਸਿਆ ਕਿ ਗਰੀਬ ਕਿਸਾਨ ਪ੍ਰੀਤਮ ਸਿੰਘ ਪੁੱਤਰ ਨਿਰੰਜਨ ਸਿੰਘ ਦੀ ਤਿੰਨ ਏਕੜ ਕਣਕ ਤੋਂ ਇਲਾਵਾ ਮਲਕੀਤ ਸਿੰਘ ਪੁੱਤਰ ਬਲਦੇਵ ਸਿੰਘ, ਗੁਰਮੇਲ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਜਗਮੀਤ ਸਿੰਘ ਪੁੱਤਰ ਹਰਮੰਦਰ ਸਿੰਘ ਵਾਸੀ ਸਾਧੂਵਾਲਾ ਦੀ ਵੀ ਕਈ ਕਨਾਲਾਂ ਕਣਕ ਸੜ ਜਾਣ ਕਾਰਨ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਗਿਆ ਹੈ, ਦੀ ਭਰਪਾਈ ਕਰਨੀ ਕਿਸਾਨਾਂ ਲਈ ਬਹੁਤ ਔਖੀ ਹੈ ਕਿਉਂਕਿ ਉਨ੍ਹਾਂ ਕੋਲ ਜੋ ਪੂੰਜੀ ਸੀ, ਨੂੰ ਉਨ੍ਹਾਂ ਫ਼ਸਲ ਤਿਆਰ ਕਰਨ 'ਤੇ ਖਰਚ ਕਰ ਦਿੱਤਾ ਤੇ ਅੱਗਿਓਾ ਦੂਜੀ ਫ਼ਸਲ ਦੀ ਬੀਜਾਈ ਦਾ ਕੰਮ ਵੀ ਜਲਦ ਸ਼ੁਰੂ ਹੋਣ ਵਾਲਾ ਹੈ, ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਤੁਰੰਤ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ ਤਾਂ ਜੋ ਕਿਸਾਨ ਆਪਣੀ ਅਗਲੀ ਫ਼ਸਲ ਦੀ ਤਿਆਰੀ ਕਰ ਸਕਣ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਦਿਕ ਵਿਖੇ ਅੱਗ ਬੁਝਾਊ ਗੱਡੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਅਜਿਹੀ ਘਟਨਾ ਵਾਪਰਨ ਤੇ ਅੱਗ ਬੁਝਾਊ ਅਮਲਾ ਮੌਕੇ 'ਤੇ ਪੁੱਜ ਸਕੇ ਤੇ ਖੇਤਾਂ ਵਿਚਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਜੋ ਢਿੱਲੀਆਂ ਹਨ ਦੀ ਤੁਰੰਤ ਪ੍ਰਭਾਵ ਨਾਲ ਮਹਿਕਮੇ ਵਲੋਂ ਕਸਾਈ ਕੀਤੀ ਜਾਵੇ ਤਾਂ ਜੋ ਤੇਜ਼ ਹਵਾਵਾਂ ਚੱਲਣ ਨਾਲ ਤਾਰਾਂ ਆਪਸ ਵਿਚ ਨਾ ਟਕਰਾਉਣ ਤੇ ਖੇਤਾਂ 'ਚ ਬਿਜਲੀ ਦੀਆਂ ਤਾਰਾਂ ਦੇ ਜੋੜਾਂ ਨੂੰ ਵੀ ਠੀਕ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬੱਚਿਆ ਜਾ ਸਕੇ | ਇਸ ਮੌਕੇ ਅਮਰਜੀਤ ਸ਼ਰਮਾ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਸੁਖਦੇਵ ਸਿੰਘ ਸੰਧੂ, ਯਾਦਵਿੰਦਰ ਸਿੰਘ ਸੰਧੂ, ਹਰਜਰਨ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ-ਬੱਬੂ ਬਰਾੜ ਅਗਲੀ ਖ਼ਬਰ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24