ਫ਼ਰੀਦਕੋਟ, 12 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਾਬੂ ਕਾਲਾ ਰਾਮ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ਪੈਨਸ਼ਨਰਜ਼ ਪਰਿਵਾਰਾਂ ਨੇ ਵੱਡੀ ਗਿਣਤੀ ਹਾਜ਼ਰੀ ਲਗਵਾਈ | ਪ੍ਰਧਾਨ ਬਾਬੂ ਕਾਲਾ ਰਾਮ ਨੇ ਕਿਹਾ ਕਿ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਮਾੜੇ ਤੇ ਅੜੀਅਲ ਰਵੀਏ ਕਾਰਨ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਬਿਮਾਰ ਤੇ ਬਜ਼ੁਰਗ ਪੈਨਸ਼ਨਰਾਂ ਲਈ ਇਨਸਾਫ਼ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਵੀ ਸੈਂਟਰ ਕਮੇਟੀ ਪਟਿਆਲਾ ਦੀ ਯੋਗ ਅਗਵਾਈ ਵਿਚ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ | ਅੰਤ 'ਚ ਬਾਬੂ ਅਸ਼ੋਕ ਕੁਮਾਰ, ਦਰਸ਼ਨ ਸਿੰਘ ਬਰਾੜ ਤੇ ਨਰਿੰਦਰ ਕੌਰ ਗਿੱਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਵੰਤ ਲਾਲ, ਬਲਜਿੰਦਰ ਸਿੰਘ ਅਤੇ ਜਲੌਰ ਸਿੰਘ ਖਾਲਸਾ ਹਾਜ਼ਰ ਸਨ |