ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਅਗਵਾਈ ਵਾਲੇ ਹਰਦੇਵ ਸਿੰਘ, ਮੇਜਰ ਸਿੰਘ ਚੌਂਤਰਾ, ਸੁਖਮੰਦਰ ਸਿੰਘ ਬੇਦੀ, ਬਲਵੰਤ ਸਿੰਘ ਅਟਵਾਲ ਤੇ ਜਗਦੀਸ਼ ਰਾਏ ਢੋਸੀਵਾਲ 'ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ | ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਮੀਟਿੰਗ ਦੇ ਸ਼ੁਰੂ 'ਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਅਮਰਜੀਤ ਸਿੰਘ, ਦਰਸ਼ਨ ਸਿੰਘ, ਬਲਜੀਤ ਸਿੰਘ ਅਰੋੜਾ ਦੀ ਸੱਸ ਮਨਜੀਤ ਕੌਰ, ਬਲਵੀਰ ਸਿੰਘ ਸੱਕਾਂਵਾਲੀ ਤੇ ਧੰਨ ਰਾਮ ਦੀ ਪਤਨੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਦੇ ਨਾਲ ਹੀ ਮਥਰਾ ਵਿਖੇ ਦਰਦਨਾਕ ਕਿਸ਼ਤੀ ਹਾਦਸੇ ਵਿਚ ਮਾਰੇ ਗਏ ਪੰਜਾਬ ਦੇ ਸ਼ਰਧਾਲੂਆਂ ਦੀ ਬੇਵਕਤੀ ਮੌਤ 'ਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਮੀਟਿੰਗ ਦੌਰਾਨ ਮਿਸ਼ਨ ਦੇ ਅਕਾਲ ਚਲਾਣਾ ਕਰ ਗਏ ਮੈਂਬਰਾਂ ਤੇ ਉਕਤ ਮਿ੍ਤਕ ਸ਼ਰਧਾਲੂਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ | ਮੀਟਿੰਗ ਦੌਰਾਨ ਚੌ. ਬਲਬੀਰ ਸਿੰਘ, ਜਸਵੰਤ ਸਿੰਘ ਬਰਾੜ, ਅਜੈਬ ਸਿੰਘ ਰੁਪਾਣਾ, ਮੇਜਰ ਸਿੰਘ ਚੌਂਤਰਾ, ਇੰਦਰ ਸਿੰਘ ਅਤੇ ਹੋਰਨਾਂ ਨੇ ਵੀ ਆਪਣੇ ਸੰਬੋਧਨ ਵਿਚ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ | ਸਟੇਜ ਸਕੱਤਰ ਦੀ ਕਾਰਵਾਈ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਕੀਤੀ | ਸਮੂਹ ਮੈਂਬਰਾਂ ਵਲੋਂ 14 ਅਪ੍ਰੈਲ ਨੂੰ ਆਉਣ ਵਾਲੀ ਵਿਸਾਖੀ ਅਤੇ ਡਾ. ਅੰਬੇਡਕਰ ਜੈਅੰਤੀ ਦੀ ਸਭਨਾਂ ਨੂੰ ਵਧਾਈ ਵੀ ਦਿੱਤੀ ਗਈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਸੇਵਾ ਮੁਕਤ ਬੀ.ਪੀ.ਈ.ਓ. ਦਰਸ਼ਨ ਸਿੰਘ ਮਹਿਲ ਨੇ ਐਸੋਸੀਏਸ਼ਨ ਨੂੰ ਜੁਆਇਨ ਕੀਤਾ ਤੇ ਸਮੂਹ ਮੈਂਬਰਾਂ ਵਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ | ਇਸ ਤੋਂ ਇਲਾਵਾ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਭੁਪਿੰਦਰ ਸਿੰਘ, ਸੁਖਬੰਸ ਸਿੰਘ ਚਹਿਲ, ਸੁਖਦੇਵ ਸਿੰਘ ਸ਼ੇਰੇਵਾਲਾ ਤੇ ਹਰਵਿੰਦਰਪਾਲ ਨੂੰ ਹਾਰ ਪਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ | ਇਸ ਮੌਕੇ ਕੁਲਦੀਪ ਸਿੰਘ ਬਰਾੜ, ਸ਼ਾਮ ਲਾਲ ਪਬਲਿਕ ਹੈਲਥ, ਮਦਨ ਲਾਲ, ਇੰਦਰਪਾਲ ਸਿੰਘ, ਅਜਮੇਰ ਸਿੰਘ, ਪ੍ਰਸ਼ੋਤਮ ਲਾਲ, ਤਰਸੇਮ ਸਿੰਘ, ਹਰਚੰਦ ਸਿੰਘ, ਯਸ਼ਪਾਲ ਖੁਰਾਣਾ, ਲਾਲ ਚੰਦ, ਨਗਿੰਦਰ ਸਿੰਘ, ਬਲਰਾਜ ਸਿੰਘ, ਰੋਸ਼ਨ ਲਾਲ, ਰਜਿੰਦਰ ਪਾਲ, ਹਰਜੀਤ ਸਿੰਘ, ਅੰਗਰੇਜ਼ ਸਿੰਘ, ਮੋਹਨ ਲਾਲ ਸਰਾਏਨਾਗਾ, ਜੱਗਾ ਸਿੰਘ, ਨਛੱਤਰ ਸਿੰਘ ਸੰਧੂ ਅਤੇ ਹਰਜਿੰਦਰ ਸਿੰਘ ਆਦਿ ਮੌਜੂਦ ਸਨ |