ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਸਾਜਨਾ ਮਾਰਚ ਦੀ ਪਿੰਡ ਬਹਿਬਲ ਕਲਾਂ ਤੋਂ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 14-04-2026
ਬਰਗਾੜੀ, 13 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਸੰਤ ਬਾਬਾ ਬੂਟਾ ਸਿੰਘ ਦੀਪਕ ਜੋਧਪੁਰੀ ਦੀ ਅਗਵਾਈ 'ਚ ਖਾਲਸਾ ਸਾਜਨਾ ਮਾਰਚ ਪਿੰਡ ਬਹਿਬਲ ਕਲਾਂ ਦੇ ਗੁਰਦੁਆਰਾ ਵਿਵੇਕਸਰ ਸਾਹਿਬ ਤੋਂ ਲੈ ਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਿੰਡ ਰੋਮਾਣਾ ਅਲਬੇਲ ਸਿੰਘ ਤੱਕ ਕੱਢਿਆ ਗਿਆ | ਬਾਬਾ ਬੂਟਾ ਸਿੰਘ ਨੇ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਾਡੇ ਅਮੀਰ ਖਾਲਸਾਈ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ ਜੋ ਸਾਡੇ ਸਾਰਿਆ ਲਈ ਚਿੰਤਾ ਦਾ ਵਿਸ਼ਾ ਹੈ | ਇਸ ਲਈ ਅਜਿਹੇ ਮਾਰਚ ਤੇ ਨਗਰ ਕੀਰਤਨ ਸਜਾ ਕੇ ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਇਹ ਸਾਰਥਿਕ ਉਪਰਾਲੇ ਕਰਨੇ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਇਸ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਵਾਲੇ ਵੱਖ-ਵੱਖ ਰਾਜਨੀਤਿਕ ਆਗੂਆਂ ਤੇ ਪਤਵੰਤਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਤੇ ਸਿਰੋਪਾਓ ਦੇ ਕਿ ਸਨਮਾਨਿਤ ਕੀਤਾ | ਇਸ ਮੌਕੇ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਸੰਤ ਬਾਬਾ ਬੂਟਾ ਸਿੰਘ ਦੀਪਕ ਜੋਧਪੁਰੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤ ਨੂੰ ਖਾਲਸੇ ਦੇ ਜਨਮ ਦਿਹਾੜੇ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਗੁਰਮੀਤ ਸਿੰਘ ਨੰਬਰਦਾਰ, ਸਰਪੰਚ ਨਿਰਮਲ ਸਿੰਘ ਬਿੱਟੂ, ਬਾਬਾ ਮਨਪ੍ਰੀਤ ਸਿੰਘ, ਕੁਲਵੀਰ ਸਿੰਘ ਸਰਪੰਚ, ਬਲਵਿੰਦਰ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਮਨਪ੍ਰੀਤ ਕੌਰ ਪੰਚ, ਸੁਖਪਾਲ ਕੌਰ ਪੰਚ, ਗੁਰਮੀਤ ਕੌਰ ਪੰਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਭਾਣਾ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ਵਿਖੇ 'ਡੈਂਟਿਸਟਰੀ ਫ਼ੋਰ ਡਿਜ਼ੀਟਲ ਫ਼ਿਊਚਰ' 'ਤੇ ਰਾਸ਼ਟਰੀ ਕਨਵੈਨਸ਼ਨ
Ad Position 24
No active advertisement