ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦਸਮੇਸ਼ ਕਾਨਵੈਂਟ ਸਕੂਲ ਭਾਣਾ 'ਚ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 14-04-2026
ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਕਾਨਵੈਂਟ ਸਕੂਲ ਪਿੰਡ ਭਾਣਾ ਵਿਖੇ ਵਿਸਾਖੀ ਦੇ ਪਵਿੱਤਰ ਤਿਉਹਾਰ ਤੇ ਸਕੂਲ ਦੇ ਸਥਾਪਨਾ ਦਿਵਸ ਨੂੰ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗਾਰੰਗ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਜਪਜੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਹੋਈ, ਜਿਸ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਸੁਰੀਲਾ ਗਾਇਨ ਕਰਕੇ ਸਭ ਨੂੰ ਆਧਿਆਤਮਿਕ ਰੰਗ ਵਿਚ ਰੰਗ ਦਿੱਤਾ | ਕੀਰਤਨ ਦੀ ਧੁਨ ਨਾਲ ਪੂਰਾ ਮਾਹੌਲ ਭਗਤੀਮਈ ਬਣ ਗਿਆ | ਇਸ ਤੋਂ ਬਾਅਦ ਦਸਤਾਰ ਬੰਦੀ ਮੁਕਾਬਲਾ ਤੇ ਪ੍ਰਾਂਦਾ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ | ਵਿਦਿਆਰਥੀਆਂ ਵਲੋਂ ਡਾ. ਬੀ. ਆਰ. ਅੰਬੇਡਕਰ ਜੀ 'ਤੇ ਕਵਿਤਾ ਗਾ ਕੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ | ਇਸ ਤੋਂ ਇਲਾਵਾ ਜਲਿਆਂਵਾਲਾ ਬਾਗ ਸਾਕੇ 'ਤੇ ਵੀ ਭਾਵਪੂਰਨ ਕਵਿਤਾਵਾਂ ਪੇਸ਼ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਥਾਪਨਾ ਦਿਵਸ ਦੇ ਮੌਕੇ 'ਤੇ ਸਕੂਲ ਦੇ ਇਤਿਹਾਸ ਬਾਰੇ ਵੀ ਵਿਦਿਆਰਥੀਆਂ ਵਲੋਂ ਸੁੰਦਰ ਕਵਿਤਾ ਪੇਸ਼ ਕੀਤੀ ਗਈ | ਸਮਾਗਮ ਵਿਚ ਮੁੱਖ ਮਹਿਮਾਨ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਕੁਲਵਿੰਦਰ ਕੌਰ ਸ਼ਾਮਿਲ ਹੋਏ | ਸਾਰਾ ਪ੍ਰੋਗਰਾਮ ਸਕੂਲ ਦੀ ਪਿ੍ੰਸੀਪਲ ਸੁਰਜੀਤ ਕੌਰ ਭਾਟੀਆ ਦੀ ਨਿਗਰਾਨੀ ਹੇਠ ਸਫਲਤਾ ਪੂਰਵਕ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਮਧੂ ਬਾਲਾ, ਨਿਸ਼ਾ ਗਰੋਵਰ, ਗੁਰਬਖ਼ਸ਼ ਕੌਰ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਗਈ ਤੇ ਉਨ੍ਹਾਂ ਨੂੰ ਅੱਗੇ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਹ ਸਮਾਗਮ ਸਭ ਲਈ ਯਾਦਗਾਰ ਬਣ ਗਿਆ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ 'ਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਖ਼ਾਲਸਾ ਸਾਜਨਾ ਮਾਰਚ ਦੀ ਪਿੰਡ ਬਹਿਬਲ ਕਲਾਂ ਤੋਂ ਸ਼ੁਰੂਆਤ
Ad Position 24
No active advertisement