ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਸਾਜਨਾ ਦਿਵਸ 'ਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 14-04-2026
ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਥਾ ਕੀਰਤਨ ਤੇ ਗੁਰਮਤਿ ਸਮਾਗਮ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ, ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਵਾਹਿਗੁਰੂ ਸਿਮਰਨ ਕੇਂਦਰ ਤੇ ਵਿਗਾਸ ਫ਼ਾਊਾਡੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਦਸਤਾਰ /ਦੁਮਾਲੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜਤਿੰਦਰ ਪਾਲ ਸਿੰਘ ਰਾਜਾ, ਵਰਿੰਦਰਪਾਲ ਸਿੰਘ ਅਰਨੇਜਾ ਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਪਹਿਲੇ ਗਰੁੱਪ 'ਚੋਂ ਪਹਿਲਾ ਸਥਾਨ ਬਵਨੀਤ ਸਿੰਘ, ਦੂਜਾ ਹੁਸਨਪ੍ਰੀਤ ਸਿੰਘ, ਦੂਜੇ ਗਰੁੱਪ 'ਚੋਂ ਪਹਿਲੇ ਸਥਾਨ ਮਨਿੰਦਰ ਸਿੰਘ, ਦੂਜਾ ਸਥਾਨ ਅਨਮੋਲਪ੍ਰੀਤ ਸਿੰਘ ਤੇ ਤੀਜੇ ਗਰੁੱਪ ਵਿਚੋਂ ਪਵਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਲੜਕੀਆਂ 'ਚੋਂ ਜਸ਼ਨਪ੍ਰੀਤ ਕੌਰ ਨੇ ਪਹਿਲਾ ਤੇ ਅਰਪਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਦਸਤਾਰ ਦੀ ਮਹੱਤਤਾ, ਸਤਿਕਾਰ ਬਾਰੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਹਰਪ੍ਰੀਤ ਸ਼ਹਿਬਾਜ ਸਿੰਘ, ਜਤਿੰਦਰਪਾਲ ਸਿੰਘ ਰਾਜਾ, ਗੁਰਿੰਦਰ ਸਿੰਘ ਕੋਟਕਪੂਰਾ ਤੇ ਹਰਪ੍ਰੀਤ ਸਿੰਘ ਹਨੀ ਨੇ ਦੱਸਿਆ ਕਿ ਬਹੁਤ ਸਾਰੀਆਂ ਸ਼ਹਾਦਤਾਂ ਤੇ ਕੁਰਬਾਨੀਆਂ ਤੋਂ ਬਾਅਦ ਦਸਤਾਰ ਦੀ ਬਖਸ਼ਿਸ਼ ਹੋਈ ਹੈ ਪਰ ਇਸ ਦੇ ਸਤਿਕਾਰ ਲਈ ਸਾਡੇ ਪੁਰਖਿਆਂ ਨੇ ਬਹੁਤ ਮੁਸ਼ਕਿਲਾਂ ਤੇ ਚੁਣੌਤੀਆਂ ਦਾ ਸਾਹਮਣਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌ ਦੇ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਗਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਭਾਣਾ 'ਚ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24
No active advertisement