ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦਸਮੇਸ਼ ਮਿਸ਼ਨ ਸਕੂਲ ਹਰੀਨੌ ਦੇ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Ad Position 21
No active advertisement
ਅਜੀਤ ਡੈਸਕ 14-04-2026
ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੀ ਨਵਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਮਹਿਕਪ੍ਰੀਤ ਕੌਰ ਪੁੱਤਰੀ ਰਛਪਾਲ ਸਿੰਘ ਤੇ ਨਿਮਰਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 93.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਜਸਮੀਨ ਕੌਰ ਬਰਾੜ ਪੁੱਤਰੀ ਨਿਰਮਲ ਸਿੰਘ ਬਰਾੜ ਨੇ 93 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਸੋਮਾ ਦੇਵੀ ਨੇ ਦੱਸਿਆ ਕਿ ਸਕੂਲ ਵਿਚ 51 ਵਿਦਿਆਰਥੀਆਂ 'ਚੋਂ 9 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ, 20 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉਪਰ ਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਆਪਣਾ, ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਖੁਸ਼ੀ ਮੌਕੇ ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦੇ ਹੋਏ ਦੱਸਿਆ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਡਲ ਵਿਭਾਗ ਦੇ ਕੋਆਰਡੀਨੇਟਰ ਨਿਧੀ ਗਰਗ ਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ ਤੇ ਨਾਲ ਹੀ ਉਨ੍ਹਾਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਸ਼ਲ, ਉਪ ਜ਼ਿਲ੍ਹਾ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ ਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ ਨੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਪੰਜਵੀਂ ਤੇ ਅੱਠਵੀਂ ਜਮਾਤ ਦੇ ਅੱਵਲ ਬੱਚੇ ਸਨਮਾਨਿਤ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ 'ਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ
Ad Position 24
No active advertisement