ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਚੇਅਰਮੈਨ ਧਾਲੀਵਾਲ ਨੇ ਪੀੜਤ ਕਿਸਾਨਾਂ ਨਾਲ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 14-04-2026
ਸਾਦਿਕ, 13 ਅਪ੍ਰੈਲ (ਆਰ. ਐਸ. ਧੁੰਨਾ)-ਬੀਤੇ ਦਿਨੀਂ ਸਾਦਿਕ ਨੇੜਲੇ ਪਿੰਡ ਸਾਧੂਵਾਲਾ ਵਿਖੇ ਗ਼ਰੀਬ ਕਿਸਾਨ ਪ੍ਰੀਤਮ ਸਿੰਘ ਪੁੱਤਰ ਨਿਰੰਜਨ ਸਿੰਘ ਦੀ ਤਿੰਨ ਏਕੜ ਕਣਕ ਤੋਂ ਇਲਾਵਾ ਮਲਕੀਤ ਸਿੰਘ ਪੁੱਤਰ ਬਲਦੇਵ ਸਿੰਘ, ਗੁਰਮੇਲ ਸਿੰਘ ਪੁੱਤਰ ਗੁਰਚਰਨ ਸਿੰਘ ਤੇ ਜਗਮੀਤ ਸਿੰਘ ਪੁੱਤਰ ਹਰਮੰਦਰ ਸਿੰਘ ਵਾਸੀ ਸਾਧੂਵਾਲਾ ਦੇ ਖੇਤਾਂ ਵਿਚ ਖੜ੍ਹੀ ਕਣਕ ਦੀ ਪੱਕੀ ਫ਼ਸਲ ਬਿਜਲੀ ਦੇ ਸ਼ਾਰਟ ਸਰਕਟ ਨਾਲ ਸੜ ਜਾਣ ਕਾਰਨ ਸੜ ਕੇ ਸੁਆਹ ਹੋ ਗਈ ਸੀ, ਦੇ ਸਬੰਧ 'ਚ ਪੀੜ੍ਹਤ ਕਿਸਾਨਾਂ ਨਾਲ ਹਮਦਰਦੀ ਕਰਨ ਪੁੱਜੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੁਮਾਰ ਸਬ ਤਹਿਸੀਲ ਸਾਦਿਕ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਕਿਉਂਕਿ ਕਿਸਾਨ ਵਲੋਂ ਪੂਰੀ ਮਿਹਨਤ ਨਾਲ ਪਾਲੀ ਫ਼ਸਲ ਅਚਾਨਕ ਨੁਕਸਾਨੀ ਜਾਣ ਨਾਲ ਕਿਸਾਨ ਦਾ ਹੌਂਸਲਾ ਟੁੱਟ ਜਾਂਦਾ ਹੈ, ਪਰ ਹੁਣ ਚਿੰਤਾ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ |
ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਪ੍ਰਸ਼ਾਸਨ ਵਲੋਂ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਕੋਲ ਭੇਜ ਦਿੱਤੀ ਗਈ ਹੈ ਤੇ ਪੀੜ੍ਹਤ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਜਲਦ ਹੀ ਦੇ ਦਿੱਤਾ ਜਾਵੇਗਾ | ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਜਲਦ ਹੀ ਇਕ ਫ਼ਾਇਰ ਬਿ੍ਗੇਡ ਦੀ ਗੱਡੀ ਮਾਰਕੀਟ ਕਮੇਟੀ ਸਾਦਿਕ ਵਿਖੇ ਦੇ ਦਿੱਤੀ ਜਾਵੇਗੀ ਤਾਂ ਜੋ ਅੱਗ ਲੱਗਣ ਦੀਆਂ ਅਜਿਹੀਆਂ ਘਟਨਾਵਾਂ ਉੱਤੇ ਮੌਕੇ 'ਤੇ ਕਾਬੂ ਪਾਇਆ ਜਾ ਸਕੇ | ਇਸ ਮੌਕੇ ਪ੍ਰੀਤਮ ਸਿੰਘ, ਜਗਮੀਤ ਸਿੰਘ, ਮਲਕੀਤ ਸਿੰਘ, ਗੁਰਸੇਵਕ ਸਿੰਘ, ਜਗਸੀਰ ਸਿੰਘ ਕਿਸਾਨ ਆਗੂ, ਹਰਜਿੰਦਰ ਸਿੰਘ, ਗੁਰਜਿੰਦਰ ਸਿੰਘ, ਤਰਨਦੀਪ ਸਿੰਘ, ਨਿਰਮਲ ਸਿੰਘ, ਰਣਧੀਰ ਸਿੰਘ, ਹਰਜਿੰਦਰ ਸਿੰਘ, ਰਵੇਲ ਸਿੰਘ, ਕੁਲਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ 'ਤੇ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਕੇਂਦਰ ਵਲੋਂ ਪੰਜਾਬ ਨਾਲ ਵਿਤਕਰਾ ਕੀਤਾ-ਸੰਧੂ
Ad Position 24
No active advertisement