ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਫੇਬਲ ਸਕੂਲ 'ਚ ਵਿਸਾਖੀ ਮੇਲੇ ਦੀਆਂ ਖ਼ੂਬ ਰੌਣਕਾਂ ਲੱਗੀਆਂ

Ad Position 21
No active advertisement
ਅਜੀਤ ਡੈਸਕ 14-04-2026
ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ)-ਫੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ, ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਨੂੰ ਖ਼ੂਬਸੂਰਤੀ ਨਾਲ ਸਜਾਇਆ ਗਿਆ ਸੀ ਤੇ ਹਰ ਪਾਸੇ ਖੁਸ਼ੀ ਤੇ ਤਿਉਹਾਰੀ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ | ਸਮਾਗਮ ਦੀ ਸ਼ੁਰੂਆਤ ਮੰਗਲਾਚਰਨ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਬੱਚਿਆਂ ਨੇ ਕਵਿਤਾਵਾਂ, ਗੀਤਾਂ ਤੇ ਨਾਟਕਾਂ ਰਾਹੀਂ ਵੀ ਵਿਸਾਖੀ ਦੇ ਇਤਿਹਾਸ ਤੇ ਮਹੱਤਤਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਤਾੜੀਆਂ ਦੇ ਜੋਸ਼ 'ਚ ਵਿਦਿਆਰਥੀਆਂ ਨੇ ਵਾਹ-ਵਾਹ ਖੱਟੀ | ਸਕੂਲ ਦੇ ਪਿ੍ੰਸੀਪਲ ਸ਼ਵਿੰਦਰ ਸੇਠੀ ਨੇ ਇਸ ਸਾਰੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ | ਆਪਣੇ ਸੰਬੋਧਨ ਵਿਚ ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ | ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਵਿਚ ਆਤਮ-ਵਿਸ਼ਵਾਸ ਅਤੇ ਸਾਂਝੀ ਸੱਭਿਆਚਾਰਕ ਜਾਣਕਾਰੀ ਨੂੰ ਵਧਾਉਂਦੇ ਹਨ | ਸਕੂਲ ਦੇ ਚੇਅਰਮੈਨ ਹਰਜਿੰਦਰ ਸਿੰਘ ਨੇ ਵੀ ਸੱਭਿਆਚਾਰਕ ਵੰਨਗੀਆਂ ਪੇਸ਼ ਕਰਨ ਵਾਲੇ ਬੱਚਿਆਂ ਦੀ ਸ਼ਲਾਘਾ ਕੀਤੀ ਅਤੇ ਸਭਨਾਂ ਵਿਸਾਖੀ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਾਵਰੀਆ ਸਮਾਜ ਦੀ ਪੰਜਾਬ ਪੱਧਰੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਕੂਲ ਕਮੇਟੀ ਨੇ ਵਿਦਿਆਰਥਣ ਤਮੰਨਾ ਦਾ ਕੀਤਾ ਸਨਮਾਨ 8ਵੀਂ ਜਮਾਤ ਦੀ ਅੱਵਲ ਰਹੀ ਵਿਦਿਆਰਥਣ ਤਮੰਨਾ ਦਾ ਸਕੂਲ ਪ੍ਰਬੰਧਕਾ...
Ad Position 24
No active advertisement