ਪੰਜਗਰਾੲੀਂ ਕਲਾਂ, 13 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਇਤਿਹਾਸ ਤੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਇਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਅਪੀਲ ਕੀਤੀ | ਸਕੂਲ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਕੂਲ ਅੰਦਰ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਸੱਭਿਆਚਾਰਕ ਅਤੇ ਧਾਰਮਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |