ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੇਂਦਰੀ ਟੀਮ ਵਲੋਂ ਕਣਕ ਦੀ ਗੁਣਵੱਤਾ ਸੰਬੰਧੀ ਜਾਂਚ

Ad Position 21
No active advertisement
ਅਜੀਤ ਡੈਸਕ 14-04-2026
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੜ੍ਹੇਮਾਰੀ ਤੇ ਭਾਰੀ ਬਾਰਿਸ਼ ਕਾਰਨ ਨੁਕਸਾਨੀ ਗਈ ਕਣਕ ਦੀ ਫ਼ਸਲ ਜਦੋਂ ਅਨਾਜ ਮੰਡੀਆਂ 'ਚ ਪਹੁੰਚ ਰਹੀ ਹੈ ਤਾਂ ਇਸ ਦੀ ਗੁਣਵੱਤਾ ਨੂੰ ਲੈ ਕੇ ਚਿੰਤਾਵਾਂ ਲਗਾਤਾਰ ਵਧ ਰਹੀਆਂ ਹਨ | ਪੰਜਾਬ ਸਰਕਾਰ ਵਲੋਂ ਕਣਕ ਦੇ ਖ਼ਰਾਬੇ ਤੇ ਕੁਆਲਿਟੀ ਦੇ ਨਿਰੀਖਣ ਲਈ ਕੇਂਦਰ ਸਰਕਾਰ ਨੂੰ ਲਿਖੇ ਜਾਣ 'ਤੇ ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਤੇ ਜ਼ਿਲ੍ਹੇ ਦੀਆਂ ਭਲਾਈਆਣਾ ਤੇ ਮਲੋਟ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਕੁਆਲਿਟੀ ਦੀ ਬਾਰੀਕੀ ਨਾਲ ਜਾਂਚ ਕੀਤੀ | ਟੀਮ ਵਲੋਂ ਮੰਡੀ 'ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਤੇ ਰੰਗ ਆਦਿ ਦੀ ਜਾਂਚ ਕੀਤੀ ਗਈ | ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਗੜ੍ਹੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ 'ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਤੇ ਕੁੱਝ ਵਿਚ ਅੰਕੁਰਣ ਵੀ ਹੋ ਗਿਆ ਹੈ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ | ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਟੀਮ ਅੱਗੇ ਰੱਖਦਿਆਂ ਮੰਗ ਕੀਤੀ ਕਿ ਨੁਕਸਾਨੀ ਕਣਕ ਦੀ ਖ਼ਰੀਦ ਸਮੇਂ ਨਮੀ, ਦਾਣਿਆਂ ਦੀ ਹਾਲਤ ਤੇ ਰੰਗ ਆਦਿ ਦੇ ਨਿਯਮਾਂ 'ਚ ਢਿੱਲ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਜਾਂਚ ਟੀਮ 'ਚ ਸ਼ਾਮਿਲ ਕੇਂਦਰ ਸਰਕਾਰ ਦੇ ਅਧਿਕਾਰੀ ਅਭਿਸ਼ੇਕ ਪਾਂਡੇ ਸਮੇਤ ਐੱਫ਼. ਸੀ. ਆਈ. ਦੇ ਏ.ਜੀ.ਐੱਮ. (ਕੁਆਲਟੀ) ਨੀਨਾਵੱਥ ਰਾਮੳਲੂ, ਮੈਨੇਜਰ (ਕੁਆਲਟੀ) ਸੋਹਣ ਸਿੰਘ ਮੀਨਾ, ਮੈਨੇਜਰ ਐੱਫ਼. ਸੀ. ਆਈ. ਸੰਜੇ ਕੁਮਾਰ, ਗੁਰੀ ਸ਼ੰਕਰ ਟੀ.ਏ. ਆਦਿ ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੇਗੀ ਤੇ ਜਲਦ ਹੀ ਇਸ ਮਾਮਲੇ 'ਚ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆ ਰਹੇ ਅਨਾਜ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਖ਼ਰੀਦ ਪ੍ਰਕਿਰਿਆ 'ਚ ਪਾਰਦਰਸ਼ਤਾ ਬਣੀ ਰਹੇ ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ | ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਡੀ. ਐੱਫ਼. ਐੱਸ. ਓ. ਗੁਰਤਾਰ ਸਿੰਘ ਬੁੱਟਰ, ਏ. ਐੱਫ਼. ਐੱਸ. ਓ. ਮਨਿੰਦਰ ਸਿੰਘ, ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਰਮੀਤ ਸਿੰਘ ਜੌੜਾ, ਸੁਨੀਲ ਕੁਮਾਰ, ਅਮਰਿੰਦਰ ਸਿੰਘ, ਵਰਿੰਦਰ ਸਿੰਘ, ਬਿਕਰਮਜੀਤ ਸਿੰਘ, ਚਰਨਜੀਤ ਸਿੰਘ ਸਮਾਘ ਤੋਂ ਇਲਾਵਾ ਆੜ੍ਹਤੀਏ ਤੇ ਕਿਸਾਨਾਂ ਦੀ ਮੌਜੂਦਗੀ 'ਚ ਨਿਰੀਖਣ ਟੀਮ ਵਲੋਂ ਮੰਡੀਆਂ ਵਿਚ ਕਣਕ ਦੇ ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਚੱਲ ਰਹੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਗੜੇਮਾਰੀ ਤੇ ਬਾਰਿਸ਼ ਨਾਲ ਪ੍ਰਭਾਵਿਤ ਫ਼ਸਲ ਦੇ ਨਮੂਨੇ ਇਕੱਠੇ ਕੀਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ '...
Ad Position 24
No active advertisement