ਮਲੋਟ, 13 ਅਪ੍ਰੈਲ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਵਿਚ ਬੱਚਿਆਂ ਦੁਆਰਾ ਗਿੱਧਾ, ਡਾਂਸ ਤੇ ਭੰਗੜਾ ਪੇਸ਼ ਕੀਤਾ ਗਿਆ | ਇਸ ਮੌਕੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ | ਇਸ ਮੌਕੇ ਪਿ੍ੰਸੀਪਲ ਰਾਜਵੀਰ ਕੌਰ ਬਰਾੜ ਵਲੋਂ ਵਿਸਾਖੀ ਦੇ ਇਸ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ ਗਈਆਂ ਤੇ ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਵਲੋਂ ਸਮੂਹ ਸਟਾਫ਼ ਤੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਤੇ ਖ਼ਾਲਸਾ ਪੰਥ ਦੀ ਸਿਰਜਣਾ ਬਾਰੇ ਜਾਣਕਾਰੀ ਦਿੱਤੀ |