ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਟਰਾਂਸਫ਼ਾਰਮਰਾਂ 'ਚੋਂ ਤਾਂਬਾ, ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 14-04-2026
ਮਲੋਟ, 13 ਅਪ੍ਰੈਲ (ਅਜਮੇਰ ਸਿੰਘ ਬਰਾੜ)-ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ ਦੀ ਨਿੱਤ ਦਿਹਾੜੇ ਹੁੰਦੀ ਚੋਰੀ ਤੇ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਤਾਂਬਾ, ਤੇਲ ਤੇ ਹੋਰ ਸਾਮਾਨ ਚੋਰੀ ਹੋਣ ਕਰਕੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ | ਹੁਣ ਤਾਜ਼ਾ ਖ਼ਬਰਾਂ ਅਨੁਸਾਰ ਜਗਸੀਰ ਸਿੰਘ ਪੁੱਤਰ ਤੇਜਾ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਦੋਵੇਂ ਵਾਸੀ ਪਿੰਡ ਝੋਰੜ ਦੇ ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ 'ਚੋਂ ਚੋਰ ਤਾਂਬਾ, ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ | ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਜਦ ਆਪਣੇ ਖੇਤ ਜਾ ਕੇ ਦੇਖਿਆ ਤਾਂ ਟਰਾਂਸਫ਼ਾਰਮਰਾਂ ਦੀ ਤੋੜਭੰਨ ਤੋਂ ਇਲਾਵਾ ਸਾਮਾਨ ਖਿਲਰਿਆ ਹੋਇਆ ਸੀ ਤੇ ਟਰਾਂਸਫ਼ਾਰਮਰ ਵਿਚ ਤੇਲ, ਤਾਂਬਾ ਤੇ ਹੋਰ ਕੀਮਤੀ ਸਾਮਾਨ ਚੋਰੀ ਹੋਇਆ ਪਿਆ ਹੈ ਤੇ ਭੰਨਤੋੜ ਕੀਤੀ ਹੋਈ ਹੈ | ਕਿਸਾਨਾਂ ਨੇ ਮੰਗ ਕੀਤੀ ਹੈ ਕਿ ਚੋਰਾਂ 'ਤੇ ਪ੍ਰਸ਼ਾਸਨ ਕਾਬੂ ਪਾਵੇ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਪੀ. ਸੀ. ਐਂਡ ਪੀ. ਐੱਨ. ਡੀ. ਟੀ. ਸੰਬੰਧੀ ਡਾਕਟਰਾਂ ਨਾਲ ਮੀਟਿੰਗ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24
No active advertisement