ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 14-04-2026
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਚੈਤੰਨਿਆ ਟੈਕਨੋ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਨੂੰ ਪੰਜਾਬੀ ਸੱਭਿਆਚਾਰ ਦੇ ਰੰਗਾਂ ਵਿਚ ਬੜੇ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ, ਜੋ ਕਿ ਹਰ ਕਿਸੇ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਭਾਸ਼ਣਾਂ ਨਾਲ ਹੋਈ, ਜਿਸ 'ਚ ਉਨ੍ਹਾਂ ਵਿਸਾਖੀ ਦੇ ਇਤਿਹਾਸਕ ਤੇ ਸੱਭਿਆਚਾਰਕ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ | ਉਪਰੰਤ ਵਿਦਿਆਰਥੀਆਂ ਨੇ ਗਿੱਧੇ ਤੇ ਭੰਗੜੇ ਦੀਆਂ ਦਿਲਕਸ਼ ਪੇਸ਼ਕਾਰੀਆਂ ਰਾਹੀਂ ਸਮਾਗਮ 'ਚ ਰੰਗ ਬੰਨ੍ਹ ਦਿੱਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਰਸੇ ਨੂੰ ਦਰਸਾਉਂਦੀਆਂ ਚੂੜੀਆਂ ਤੇ ਜਲੇਬੀਆਂ ਦੀਆਂ ਸਟਾਲਾਂ (ਦੁਕਾਨਾਂ) ਵੀ ਲਗਾਈਆਂ ਗਈਆਂ | ਬੱਚਿਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਾ ਕੇ ਸਭ ਦਾ ਮਨ ਮੋਹ ਲਿਆ | ਸਮਾਗਮ ਦੌਰਾਨ ਬੱਚਿਆਂ ਨੂੰ ਜਲੇਬੀਆਂ ਤੇ ਹੋਰ ਮਠਿਆਈਆਂ ਵੀ ਵੰਡੀਆਂ ਗਈਆਂ | ਪਿ੍ੰਸੀਪਲ ਨਿਸ਼ਾ ਟੱਕਰ ਤੇ ਸਮੂਹ ਅਧਿਆਪਕ ਸਟਾਫ਼ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਪਿ੍ੰਸੀਪਲ ਵਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੀ ਵੰਡੇ ਗਏ | ਅਖ਼ੀਰ ਵਿਚ ਪਿ੍ੰਸੀਪਲ ਨਿਸ਼ਾ ਟੱਕਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ ਤੇ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਅੱਜ ਮਨਾਇਆ ਜਾਵੇਗਾ ਖ਼ਾਲਸਾ ਸਾਜਨਾ ਦਿਵਸ ਅਗਲੀ ਖ਼ਬਰ ਜੇ. ਐੱਨ. ਜੇ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24
No active advertisement