ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮਲੋਟ ਵਿਖੇ ਅੱਜ ਮਨਾਇਆ ਜਾਵੇਗਾ ਖ਼ਾਲਸਾ ਸਾਜਨਾ ਦਿਵਸ

Ad Position 21
No active advertisement
ਅਜੀਤ ਡੈਸਕ 14-04-2026
ਮਲੋਟ, 13 ਅਪ੍ਰੈਲ (ਅਜਮੇਰ ਸਿੰਘ ਬਰਾੜ)-ਮਲੋਟ ਦੇ ਵੱਖ-ਵੱਖ ਗੁਰਦੁਆਰਿਆਂ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ | ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਦਾਨੇਵਾਲਾ-ਜੰਡਵਾਲਾ ਬਾਈਪਾਸ ਫਾਟਕ ਦੇ ਨੇੜੇ ਮਲੋਟ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 14 ਅਪ੍ਰੈਲ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਸੀਰ ਸਿੰਘ ਜੰਡਵਾਲਾ ਅਤੇ ਮੋਹਨ ਸਿੰਘ ਕੈਰੋਂ ਨੇ ਦੱਸਿਆ ਕਿ ਇਸ ਮੌਕੇ ਬਾਬਾ ਸੁਖਜੀਤ ਸਿੰਘ ਫ਼ਿਰੋਜ਼ਪੁਰ ਵਾਲੇ ਸਵੇਰੇ 10:30 ਵਜੇ ਤੋਂ 12:30 ਵਜੇ ਤੱਕ ਕੀਰਤਨ ਕਰਨਗੇ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸੇ ਤਰ੍ਹਾਂ ਹੀ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦੇ ਪ੍ਰਬੰਧਕ ਬਾਬਾ ਬਲਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਪ੍ਰਦੀਪ ਸਿੰਘ, ਬਾਬਾ ਜੀਵਨ ਸਿੰਘ ਬਗੀਚੀ ਵਾਲੇ ਤੇ ਬਾਬਾ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ ਕਥਾ ਕੀਰਤਨ ਕਰਨਗੇ | ਇਸੇ ਤਰ੍ਹਾਂ ਹੀ ਇਤਿਹਾਸਿਕ ਗੁਰਦੁਆਰਾ ਸਾਹਿਬ ਭਿਆਣਾ ਸਾਹਿਬ ਦੇ ਪ੍ਰਧਾਨ ਕੇਵਲ ਸਿੰਘ ਬਰਾੜ ਤੇ ਮੁੱਖ ਸੇਵਾਦਾਰ ਬਾਬਾ ਜਸਪ੍ਰੀਤ ਸਿੰਘ ਗਿੱਲ ਤੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ 'ਚ ਨਾਮਵਰ ਰਾਗੀ ਜਥੇ ਗੁਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਆਗੂ ਹੋਏ ਸ਼ਾਮਿਲ ਰਾਜ ਭੁਪਿੰਦਰ ਸਿੰਘ ਖੰਗੂੜਾ ਇਸਲਾਮ ਵਾਲਾ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24
No active advertisement