20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭੇਦਭਰੇ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 15-04-2026
ਜੈਤੋ, 14 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਜੈਤੋ ਸ਼ਹਿਰ ਵਿਚ ਉਸ ਵੇਲੇ ਸਨਸਨੀ ਫ਼ੈਲ ਗਈ ਜਦੋਂ ਟਿੱਬੀ ਸਾਹਿਬ ਰੋਡ ਨੇੜੇ ਇਕ ਨੌਜਵਾਨ ਲੜਕੇ ਦੀ ਲਾਸ਼ ਭੇਦਭਰੇ ਹਾਲਾਤਾਂ ਵਿਚ ਮਿਲੀ | ਮਿਲੀ ਜਾਣਕਾਰੀ ਅਨੁਸਾਰ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਗੰਗਸਰ ਜੈਤੋ ਦੇ ਸੇਵਾਦਾਰਾਂ ਨੂੰ ਮੁਹੱਲਾ ਨਿਵਾਸੀਆਂ ਵਲੋਂ ਫ਼ੋਨ ਕਰਕੇ ਸੂਚਨਾ ਦਿੱਤੀ ਗਈ ਕਿ ਸਰਕਾਰੀ ਆਈ.ਟੀ.ਆਈ. ਦੇ ਸਾਹਮਣੇ ਵਾਲੀ ਗਲੀ 'ਚ ਸਾਈਡ 'ਤੇ ਬਣੇ ਕਮਰੇ ਵਿਚ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਪਿਆ ਹੈ | ਸੂਚਨਾ ਮਿਲਦਿਆਂ ਹੀ ਸੁਸਾਇਟੀ ਦੀ ਟੀਮ ਐਬੂਲੈਂਸ ਸਮੇਤ ਮੌਕੇ 'ਤੇ ਪਹੁੰਚੀ ਤੇ ਪੁਲਿਸ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਦੀ ਮੌਜੂਦਗੀ ਵਿਚ ਨੌਜਵਾਨ ਨੂੰ ਉੱਥੋਂ ਚੁੱਕ ਕੇ ਸਰਕਾਰੀ ਸਿਵਲ ਹਸਪਤਾਲ ਜੈਤੋ ਲਿਜਾਇਆ ਗਿਆ, ਜਿੱਥੇ ਡਾਕਟਰ ਰਾਜਵੀਰ ਕੌਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਤਫ਼ਤੀਸ਼ ਕਰ ਰਹੇ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਹਿਚਾਣ ਰਾਜ ਕੁਮਾਰ (25) ਪੁੱਤਰ ਜਸਵੰਤ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਜੈਤੋ ਵਜੋਂ | ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ | ਹਾਲਾਂਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖ਼ਬਰਾਂ 'ਚ ਸਥਾਨਕ ਲੋਕਾਂ ਵਲੋਂ ਨੌਜਵਾਨ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰ ਡੋਜ਼ ਦੱਸਿਆ ਜਾ ਰਿਹਾ ਹੈ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੈਤੋ 'ਚ ਨਸ਼ਾ ਸ਼ਰ੍ਹੇਆਮ ਵਿੱਕ ਰਿਹਾ ਹੈ, ਜਿਸ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਪੁਲਿਸ ਵਲੋਂ ਇਸਦੀ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ | ਇਸ ਮਾਮਲੇ 'ਚ ਇਕ ਹੋਰ ਗੰਭੀਰ ਮੁੱਦਾ ਵੀ ਸਾਹਮਣੇ ਆਇਆ ਹੈ ਕਿ ਸਿਵਲ ਹਸਪਤਾਲ ਜੈਤੋ ਦੇ ਡਾਕਟਰਾਂ ਨੇ ਦੱਸਿਆ ਕਿ ਹਸਪਤਾਲ 'ਚ ਜਨਰੇਟਰ ਦੀ ਸਹੂਲਤ ਨਾ ਹੋਣ ਕਾਰਨ ਮਿ੍ਤਕ ਦੇ ਸਰੀਰ ਨੂੰ ਸੰਭਾਲ ਕੇ ਰੱਖਣ ਵਿਚ ਦਿੱਕਤ ਆ ਰਹੀ ਹੈ, ਜਿਸ ਕਰਕੇ ਉਸ ਨੂੰ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਦੇ ਮਿ੍ਤਕ ਘਰ ਭੇਜਣ ਦੀ ਗੱਲ ਕਹੀ ਗਈ |
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਮਝੈਲ ਵਲੋਂ ਅੱਗ ਲੱਗਣ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਹਾੜੇ ਮੌਕੇ
Ad Position 24