ਫ਼ਰੀਦਕੋਟ, 14 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮੋਰਾਂਵਾਲੀ ਤੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚੰਦਬਾਜਾ ਤੋਂ ਮੋਰਾਂਵਾਲੀ ਜਾ ਰਹੇ ਸਨ ਤਾਂ ਬਾਹੱਦ ਮੋਰਾਂਵਾਲੀ ਤੋਂ ਬਲਜਿੰਦਰ ਸਿੰਘ ਉਰਫ਼ ਕਾਲੀ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਮਚਾਕੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 3 ਗ੍ਰਾਮ 5 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |