22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਗਸੀਰ ਸਿੰਘ ਖਾਰਾ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਚੁਣੇ

Ad Position 21
No active advertisement
ਅਜੀਤ ਡੈਸਕ 15-04-2026
ਕੋਟਕਪੂਰਾ, 14 ਅਪੈ੍ਰਲ (ਪੱਤਰ ਪ੍ਰੇਰਕ)-ਬੀਤੇ ਦਿਨ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸੁਭਾਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ, ਨੇੜੇ ਜੌੜੀਆਂ ਚੱਕੀਆਂ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਮੌਕੇ ਸਵ. ਪਰਮਜੀਤ ਕੌਰ ਬਰਾੜ ਸੇਵਾ ਮੁਕਤ ਪਿ੍ੰਸੀਪਲ ਧਰਮਪਤਨੀ ਹਰਦੀਪ ਸਿੰਘ ਬਰਾੜ ਫਿੱਡੂ ਭਲਵਾਨ, ਸਵ. ਜੋਗਿੰਦਰ ਕੁਮਾਰ ਸ਼ਰਮਾ ਭਤੀਜਾ ਮੇਘਰਾਜ ਸ਼ਰਮਾ ਤੇ ਕਿ੍ਸ਼ਨ ਦੇਵ ਸ਼ਰਮਾ ਸੇਵਾ ਮੁਕਤ ਡੀ.ਐਸ.ਪੀ ਪਿਤਾ ਲਖਵਿੰਦਰ ਕੁਮਾਰ ਸ਼ਰਮਾ ਸੇਵਾ ਮਕਤ ਲੈਕਚਰਾਰ ਨੂੰ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ 'ਚ 3 ਨਵੇਂ ਮੈਂਬਰਾਂ ਤੇਜਵਿੰਦਰ ਸਿੰਘ, ਮਨਜੀਤ ਸਿੰਘ ਤੇ ਸੁਖਦਰਸ਼ਨ ਸਿੰਘ ਨੂੰ ਜੀ ਆਇਆਂ ਕਿਹਾ ਗਿਆ | ਉਪਰੰਤ ਅਪ੍ਰੈਲ ਮਹੀਨੇ 'ਚ ਜਨਮ ਲੈਣ ਵਾਲੇ 10 ਸੇਵਾਮੁਕਤ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਭਾਸ਼ ਚੰਦਰ ਸ਼ਰਮਾ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ 'ਤੇ ਜਗਸੀਰ ਸਿੰਘ ਖਾਰਾ ਨੂੰ ਜਥੇਬੰਦੀ ਦੇ ਬਲਾਕ ਕੋਟਕਪੂਰਾ ਦਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਜ਼ਿਲ੍ਹਾ ਕਮੇਟੀ 'ਚ ਭੀਮਸੈਨ ਸ਼ਰਮਾ ਮੀਤ ਪ੍ਰਧਾਨ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਤੇ ਨੰਦ ਲਾਲ ਦੀ ਮੈਂਬਰ ਵਜੋਂ ਚੋਣ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਹਾਜ਼ਰੀਨ ਵਲੋਂ ਪੰਜਾਬ ਸਰਕਾਰ ਦੀ ਸੇਵਾਮੁਕਤ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ 'ਤੇ ਪੁਰਜ਼ੋਰ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਮੌਕੇ ਖਰੈਤੀ ਲਾਲ ਸ਼ਰਮਾ, ਬੂਟਾ ਸਿੰਘ, ਬਲਵਿੰਦਰ ਸਿੰਘ, ਜਸਬੀਰ ਸਿੰਘ, ਵਿਸਾਖਾ ਸਿੰਘ ਸਰਾਂ, ਤਾਰਾ ਸਿੰਘ ਸੇਖੋਂ, ਜਗਤਾਰ ਕੁਮਾਰ ਸ਼ਰਮਾ, ਪ੍ਰੀਤਮ ਸਿੰਘ, ਜਗਰੂਪ ਸਿੰਘ, ਹਰਦੀਪ ਕਟਾਰੀਆ, ਨਰੇਸ਼ ਕੁਮਾਰ, ਬਲਵੀਰ ਸਿੰਘ, ਦਲੀਪ ਸਿੰਘ, ਰਾਮ ਰੱਖਾ ਸਿੰਘ, ਓਮ ਪ੍ਰਕਾਸ਼ ਸ਼ਰਮਾ, ਹਰਜਿੰਦਰ ਸਿੰਘ, ਸੁਰਿੰਦਰ ਕੁਮਾਰ ਅਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ 8ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਤੇ ਮਾਪੇ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24