ਕੋਟਕਪੂਰਾ, 14 ਅਪ੍ਰੈਲ (ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ 8ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ¢ ਨਤੀਜਿਆਂ 'ਚ ਮੈਰਿਟ ਸਥਾਨ ਹਾਸਿਲ ਕਰਨ ਤੇ ਵਧੀਆ ਅੰਕ ਲੈਣ ਵਾਲੇ ਵਿਦਿਆਰਥੀ ਨੈਨਸੀ ਪਾਲ, ਨਵਿਆ, ਮੁਸਕਾਨ, ਗੁਰਕੀਰਤ ਕੌਰ, ਇਸ਼ਮੀਤ ਕੌਰ ਦਾ ਸਕੂਲ 'ਚ ਕਰਵਾਏ ਸਮਾਗਮ ਮੌਕੇ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਹੋਣਹਾਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਨਮਾਨਿਤ ਗਿਆ | ਡਾਇਰੈਕਟਰ ਵਿਜੇ ਭਾਰਦਵਾਜ ਤੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ 'ਚ ਹੋਰ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ¢ ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ | ਇਸ ਮੌਕੇ ਵਾਈਸ ਪਿ੍ੰ. ਗੁਰਵਿੰਦਰ ਸਿੰਘ ਬਰਾੜ ਸਮੇਤ ਹੋਰ ਵੀ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |