10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦਸਵੀਂ ਜਮਾਤ ਦੇ ਨਤੀਜਿਆਂ 'ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਸ਼ਾਨਦਾਰ ਉਪਲਬਧੀ

Ad Position 21
No active advertisement
ਅਜੀਤ ਡੈਸਕ 16-04-2026

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਦਸਵੀਂ ਜਮਾਤ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 98.6% , ਅਨਮੋਲਪ੍ਰੀਤ ਕੌਰ ਨੇ 96.6% , ਗੁਰਲੀਨ ਕੌਰ ਧਾਲੀਵਾਲ ਨੇ 96.2% ਤੇ ਹਰਨੂਰਪ੍ਰੀਤ ਕੌਰ ਢਿੱਲੋਂ ਨੇ 95.4% ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਹ ਖਾਸ ਗੱਲ ਹੈ ਕਿ ਇਹ ਸਾਰੇ ਨਤੀਜੇ ਬਿਨ੍ਹਾਂ ਕਿਸੇ ਬਾਹਰੀ ਟਿਊਸ਼ਨ ਦੀ ਸਹਾਇਤਾ ਤੋਂ ਆਏ ਹਨ, ਜੋ ਕਿ ਸੰਸਥਾ ਦੀ ਅਕਾਦਮਿਕ ਉੱਚਤਾ ਤੇ ਮਜ਼ਬੂਤ ਮੂਲ ਆਧਾਰਾਂ ਦੀ ਗਵਾਹੀ ਦਿੰਦੇ ਹਨ | ਸੰਸਥਾ ਦੇ ਮੁਖੀ ਡਾ. ਐਸ.ਐਸ. ਬਰਾੜ ਨੇ ਕੋਆਰਡੀਨੇਟਰ, ਸਮੁੱਚੇ ਅਧਿਆਪਕ ਅਮਲੇ, ਪ੍ਰਬੰਧਕੀ ਅਮਲੇ, ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸਲ ਵਿਚ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਹੀ ਨਤੀਜਾ ਹੈ | ਉਨ੍ਹਾਂ ਸਮੂਹ ਵਿਦਿਆਰਥੀ ਵਰਗ ਨੂੰ ਅਪੀਲ ਕੀਤੀ ਕਿ ਸਖ਼ਤ ਮਿਹਨਤ, ਦਿ੍ੜ ਸੰਕਲਪਤਾ ਤੇ ਮਿਥੇ ਹੋਏ ਨਿਸ਼ਾਨਿਆਂ ਨਾਲ ਹੀ ਚੁਣੌਤੀਆਂ ਨੂੰ ਮਾਤ ਦੇ ਕੇ ਮੰਜ਼ਿਲਾਂ ਨੂੰ ਸਰ ਕੀਤਾ ਜਾ ਸਕਦਾ ਹੈ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਬਰਗਾੜੀ ਨੇ ਪੁਰਾਣੀ ਦਾਣਾ ਮੰਡੀ ਵਾਲੀ ਥਾਂ 'ਤੇ ਆਰਜ਼ੀ ਖ਼ਰੀਦ ਕੇਂਦਰ ਸ਼ੁਰੂ ਕਰਵਾਇਆ ਅਗਲੀ ਖ਼ਬਰ ਐਸ.ਬੀ.ਆਰ.ਐਸ.ਪਬਲਿਕ ਸਕੂਲ ਘੁੱਦੂਵਾਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24