ਫ਼ਰੀਦਕੋਟ, 15 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜਹਾਜ਼ ਗਰਾਊਾਡ ਨਜ਼ਦੀਕ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਨਵਨੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਜਹਾਜ਼ ਗਰਾਊਾਡ ਨਜ਼ਦੀਕ ਮੌਜੂਦ ਸਨ ਤਾਂ ਉੱਥੇ ਜਾ ਰਹੇ ਸੁਖਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕਿਲਾ ਨੌਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 40 ਖੁੱਲ੍ਹੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-1 ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |