10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਾਜਾਇਜ਼ ਅਸਲ੍ਹਾ, ਜ਼ਿੰਦਾ ਰੌਂਦ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 16-04-2026
ਜੈਤੋ, 15 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ. ਸਟਾਫ ਜੈਤੋ ਵਲੋਂ ਨਾਜਾਇਜ਼ ਅਸਲ੍ਹਾ, ਜਿੰਦਾ ਰੌਂਦ ਤੇ ਚੋਰੀ ਦੇ ਮੋਟਰਸਾਈਕਲ ਪਲੈਟੀਨਾ ਬਿਨ੍ਹਾਂ ਨੰਬਰੀ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਏਰੀਆ ਵਿਚ ਮੌਜੂਦ ਸੀ ਤਾਂ ਉਨ੍ਹਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਕਥਿਤ ਦੋਸ਼ੀ ਦਿਲਪ੍ਰੀਤ ਸਿੰਘ ਉਰਫ਼ ਮਹੰਤੀ ਬਿਨ੍ਹਾਂ ਨੰਬਰ ਪਲੈਟੀਨਾ ਮੋਟਰਸਾਈਕਲ 'ਤੇ ਨਾਜਾਇਜ਼ ਅਸਲੇ ਸਮੇਤ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹੈ | ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਛਾਪੇਮਾਰੀ ਕਰਕੇ ਕਥਿਤ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਮਹੰਤੀ ਪੁੱਤਰ ਬਲਰਾਜ ਸਿੰਘ ਵਾਸੀ ਕੋਹਾਰਵਾਲਾ ਨੂੰ ਨਿਰੰਕਾਰੀ ਭਵਨ ਤੋਂ ਪਿੰਡ ਅਜਿੱਤਗਿੱਲ ਨੂੰ ਜਾਂਦੇ ਕੱਚੇ ਰਸਤੇ 'ਤੇ ਇਕ ਨਾਲੀ 12 ਬੋਰ ਗੰਨ ਸਮੇਤ 4 ਜਿੰਦਾ ਰੌਂਦ ਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ | ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ | ਦੋਸ਼ੀ ਪਾਸੋਂ ਬਰਾਮਦ ਕੀਤਾ ਗਿਆ ਮੋਟਰਸਾਈਕਲ ਵੀ ਉਸ ਵਲੋਂ ਕੁਝ ਦਿਨ ਪਹਿਲਾਂ ਹੀ ਚੋਰੀ ਕੀਤਾ ਗਿਆ ਸੀ | ਉਕਤ ਦੋਸ਼ੀ ਥਾਣਾ ਜੈਤੋ ਵਿਖੇ ਦਰਜ ਮੁਕੱਦਮਾ ਨੰਬਰ 133 ਮਿਤੀ 12.08.2021 ਅਧੀਨ ਧਾਰਾ 395, 397, 386, 148, 149, 201, 427 ਆਈ.ਪੀ.ਸੀ ਵਿਚ ਭਗੌੜਾ ਵੀ ਚੱਲ ਰਿਹਾ ਸੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਕੁਸ਼ਤੀ ਕਲੱਬ ਵਲੋਂ ਸੂਬਾ ਪੱਧਰੀ ਮੁਕਾਬਲੇ 18 ਨੂੰ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ
Ad Position 24