10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਾਬਾ ਫ਼ਰੀਦ ਕੁਸ਼ਤੀ ਕਲੱਬ ਵਲੋਂ ਸੂਬਾ ਪੱਧਰੀ ਮੁਕਾਬਲੇ 18 ਨੂੰ

Ad Position 21
No active advertisement
ਅਜੀਤ ਡੈਸਕ 16-04-2026

ਕੋਟਕਪੂਰਾ, 15 ਅਪੈ੍ਰਲ (ਮੇਘਰਾਜ)-ਬਾਬਾ ਫ਼ਰੀਦ ਰੈਸਲਿੰਗ ਕਲੱਬ ਕੋਟਕਪੂਰਾ ਵਲੋਂ ਪੰਜਾਬ ਸਟੇਟ ਚੈਂਪੀਅਨਸ਼ਿਪ 2026 ਉਮਰ ਵਰਗ 7 ਗਰੀਕੋ ਰੋਮਨ (ਲੜਕੇ) 18 ਅਪ੍ਰੈਲ ਸਵੇਰੇ 11 ਵਜੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਈ ਜਾ ਰਹੀ ਹੈ¢ ਮੁਕਾਬਲਿਆਂ ਦੇ ਉਦਘਾਟਨੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਅਜੇਪਾਲ ਸਿੰਘ ਸੰਧੂ ਹਲਕਾ ਇੰਚਾਰਜ ਕਾਂਗਰਸ ਕੋਟਕਪੂਰਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤੇ ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਸ਼ਮੂਲੀਅਤ ਕਰਨਗੇ | ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਅੰਤਰਰਾਸ਼ਟਰੀ ਕੋਚ ਹਰਗੋਬਿੰਦ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ਸਰਪ੍ਰਸਤ ਡਾ. ਰਵੀ ਬਾਂਸਲ, ਸੇਵਾ ਮੁਕਤ ਤਹਿਸੀਲਦਾਰ ਰਜਿੰਦਰ ਸਿੰਘ ਸਰਾਂ, ਪ੍ਰਧਾਨ ਨਵਦੀਪ ਸਿੰਘ ਢਿੱਲੋਂ, ਜਨਰਲ ਸੈਕਟਰੀ ਜਗਰਾਜ ਸਿੰਘ ਜੋਗਾ, ਸ਼ਿੰਦਰਪਾਲ ਸ਼ਰਮਾ, ਕੁਲਵੰਤ ਸਿੰਘ ਚਾਨੀ, ਖਜ਼ਾਨਚੀ ਸੋਨੂੰ ਗੋਇਲ, ਗੁਰਪ੍ਰੀਤ ਸਿੰਘ ਕੋਚ, ਸੋਨਾ ਮੌੜ ਹਾਜ਼ਰ ਸਨ | ਆਗੂਆਂ ਨੇ ਦੱਸਿਆ ਕਿ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਪੁੱਜਣਗੇ¢

Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸੰਬੰਧੀ ਮਹਿਲਾ ਸਤਿਕਾਰ ਸਖੀ ਟਰੇਨਿੰਗ ਕਰਵਾਈ ਅਗਲੀ ਖ਼ਬਰ ਨਾਜਾਇਜ਼ ਅਸਲ੍ਹਾ, ਜ਼ਿੰਦਾ ਰੌਂਦ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
Ad Position 24