10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸੰਬੰਧੀ ਮਹਿਲਾ ਸਤਿਕਾਰ ਸਖੀ ਟਰੇਨਿੰਗ ਕਰਵਾਈ

Ad Position 21
No active advertisement
ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ ਵੱਖ-ਵੱਖ ਥਾਵਾਂ 'ਤੇ ਮਹਿਲਾ ਸਤਿਕਾਰ ਸਖੀ ਟਰੇਨਿੰਗ ਕਰਵਾਈ ਗਈ | ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਜਾਣੂੰ ਕਰਵਾਇਆ ਗਿਆ | ਸਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ 'ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿਚ ਸੁਧਾਰ ਲਿਆ ਸਕਣ | ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟਰੇਨਿੰਗ ਸੈਸ਼ਨ ਵੀ ਲਗਾਇਆ ਗਿਆ |
ਇਸ ਟਰੇਨਿੰਗ ਵਿਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੀਆਂ ਮਹਿਲਾਵਾਂ ਦਾ ਸਹੀ ਮਾਰਗਦਰਸ਼ਨ ਕਰ ਸਕਣ | ਇਸ ਮੌਕੇ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫਸਰ ਫ਼ਰੀਦਕੋਟ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚ ਬਣਾਕੇ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ, ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਯੋਜਨਾ ਦਾ ਫਾਇਦਾ ਲੈ ਸਕਣ | ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਸਮਾਜ ਵਿਚ ਸਕਾਰਾਤਮਕ ਬਦਲਾਅ ਆਵੇਗਾ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਬਾਬਾ ਫ਼ਰੀਦ ਕੁਸ਼ਤੀ ਕਲੱਬ ਵਲੋਂ ਸੂਬਾ ਪੱਧਰੀ ਮੁਕਾਬਲੇ 18 ਨੂੰ
Ad Position 24