08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਐਡਵੋਕੇਟ ਸੰਧਵਾਂ ਨੇ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 16-04-2026
ਕੋਟਕਪੂਰਾ, 15 ਅਪੈ੍ਰਲ (ਮੇਘਰਾਜ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਅੱਜ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵਲੋਂ ਕਰਵਾਈ ਗਈ | ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਪੀ.ਆਰ.ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਕੁਮਾਰ ਗਰਗ ਵੀ ਹਾਜ਼ਰ ਸਨ | ਐਡਵੋਕੇਟ ਸੰਧਵਾਂ ਨੇ ਦੁਕਾਨ ਨੰਬਰ 134 'ਤੇ ਕਿਸਾਨ ਜਗਸੀਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਢਿਲਵਾਂ ਕਲਾਂ ਦੀ ਕਣਕ ਦੀ ਢੇਰੀ ਦੀ ਸਰਕਾਰੀ ਖ਼ਰੀਦ ਕਰਵਾਈ ਤੇ ਕਿਸਾਨਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ | ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਮੰਡੀਆਂ 'ਚ ਬਾਰਦਾਨੇ, ਲਿਫਟਿੰਗ ਅਤੇ ਟਰਾਂਸਪੋਰਟ ਦੇ ਪੂਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ¢ ਨਾਲ ਹੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਵੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ¢ ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਏ.ਐਫ.ਐਸ.ਓ ਅਮਨਦੀਪ ਗਰੋਵਰ, ਮਾਰਕੀਟ ਕਮੇਟੀ ਸੈਕਟਰੀ ਯੁਗਵੀਰ ਕੁਮਾਰ, ਸੰਗਤ ਸਿੰਘ ਮੱਕੜ, ਸੰਜੇ ਮਿੱਤਲ, ਮਲੇਰ ਸਿੰਘ, ਰਜਿੰਦਰ ਸਿੰਘ ਵੇਅਰਹਾਊਸ, ਮਾਰਕਫੈੱਡ ਮੈਨੇਜਰ ਨਵਰੀਤ ਸਿੰਘ, ਮੰਡੀ ਸੁਪਰਵਾਈਜ਼ਰ ਸਿਮਰਜੀਤ ਸਿੰਘ ਮੱਕੜ, ਅਮਿਤੋਜ ਸ਼ਰਮਾ, ਸੁਰਿੰਦਰ ਸਿੰਘ, ਮਹਿੰਦਰਪਾਲ ਸਿੰਘ ਲੱਕੀ, ਵਿੱਕੀ ਕਟਾਰੀਆ, ਨਿਰਮਲ ਬਾਂਸਲ, ਨਿਖਿਲ ਅਗਰਵਾਲ, ਪ੍ਰਵੀਨ ਗਰਗ, ਸੰਜੀਵ ਬਾਂਸਲ, ਬ੍ਰਹਮ ਪ੍ਰਕਾਸ਼, ਮਨਜੀਤ ਸ਼ਰਮਾ ਅਤੇ ਰਮੇਸ਼ ਗਾਬਾ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਬਲਵੰਤ ਸਿੰਘ ਗਿੱਲ ਢਿੱਲਵਾਂ ਕਲਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24