08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੁੱਖਾ ਖਾਰਾ ਤੇ ਜੈਪ੍ਰਕਾਸ਼ ਸ਼ਰਮਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 16-04-2026
ਕੋਟਕਪੂਰਾ, 15 ਅਪੈ੍ਰਲ (ਮੇਘਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਨੇ ਸੰਗਠਨ ਸਿਰਜਣ ਅਭਿਆਨ ਤਹਿਤ ਪੰਜਾਬ 'ਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ, ਜਿਸ 'ਚ ਹਲਕਾ ਕੋਟਕਪੂਰਾ ਸ਼ਹਿਰੀ ਤੋਂ ਜੈ ਪ੍ਰਕਾਸ਼ ਸ਼ਰਮਾ ਤੇ ਦਿਹਾਤੀ ਤੋਂ ਅਮਰਜੀਤ ਸਿੰਘ ਸੁੱਖਾ ਖਾਰਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ | ਉਕਤ ਦੋਨੋਂ ਅਹੁਦੇਦਾਰਾਂ ਵਲੋਂ ਆਪਣੇ ਪਿਛਲੇ ਸਮੇਂ ਦੇ ਕਾਰਜਕਾਲ ਦੌਰਾਨ ਪਾਰਟੀ ਵਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਇਆ ਸੀ | ਉਕਤ ਅਹੁਦੇਦਾਰਾਂ ਨੇ ਇਸ ਨਿਯੁਕਤੀ 'ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਹਲਕਾ ਕੋਟਕਪੂਰਾ ਦੇ ਇੰਚਾਰਜ ਅਜੇਪਾਲ ਸਿੰਘ ਸੰਧੂ ਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਮੇਤ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ |
Ad Position 22
No active advertisement
ਪਿਛਲੀ ਖ਼ਬਰ ਪ੍ਰਭਜੀਤ ਸਿੰਘ ਬਰਾੜ, ਵਿਕਾਸ ਸਿੰਗਲਾ ਤੇ ਤਰਸੇਮ ਸਿੰਘ ਬਰਾੜ ਨੂੰ ਬਲਾਕ ਪ੍ਰਧਾਨ ਬਣਨ 'ਤੇ ਵਧਾਈ ਅਗਲੀ ਖ਼ਬਰ ਵਿਚਾਰ ਮੰਚ ਫ਼ਰੀਦਕੋਟ ਦਾ ਗਠਨ
Ad Position 24