ਬਰਗਾੜੀ, 15 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਸਕੂਲ ਦੇ ਮੁੱਖ ਪ੍ਰਬੰਧਕ ਅਸ਼ੋਕ ਸ਼ਰਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਰਕਰ ਦੇ ਜੀਵਨ ਤੇ ਭਾਰਤੀ ਸੰਵਿਧਾਨ ਦੀ ਘਾਲਣਾ ਪ੍ਰਤੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਸਾਖੀ ਦੇ ਤਿਉਹਾਰ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਗੁਰਮੀਤ ਕੌਰ, ਕੁਲਵੰਤ ਕੌਰ, ਅਮਨਦੀਪ ਕੌਰ, ਪ੍ਰੇਮ ਪ੍ਰਦੀਪ ਕੌਰ, ਵੀਰਪਾਲ ਕੌਰ, ਜਗਮੀਤ ਕੌਰ, ਪ੍ਰਦੀਪ ਕੌਰ ਆਦਿ ਹਾਜ਼ਰ ਸਨ |